ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ ਮੌਤ

Monday, Jun 08, 2026 - 02:35 PM (IST)

ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ ਮੌਤ

ਜਲੰਧਰ (ਸੋਨੂੰ)- ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਇੰਡੀਅਨ ਆਇਲ ਡਿਪੂ ਦੇ ਬਾਹਰ ਸੜਕ ਹਾਦਸੇ ਵਿਚ ਇਕ ਮਹਿਲਾ ਦੀ ਮੌਤ ਹੋ ਗਈ ਜਦਕਿ ਉਸ ਦਾ ਪਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਹਾਦਸੇ ਦੇ ਬਾਅਦ ਹਾਈਵੇਅ 'ਤੇ  ਲੰਬਾ ਜਾਮ ਲੱਗਾ ਰਿਹਾ। ਮ੍ਰਿਤਕਾ ਦੀ ਪਛਾਣ ਕਰਤਾਰਪੁਰ ਦੀ ਰਹਿਣ ਵਾਲੀ ਕੈਲਾਸ਼ ਕੌਰ ਦੇ ਰੂਪ ਵਿਚ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ ਸਨਸਨੀਖੇਜ਼ ਖ਼ੁਲਾਸਾ

PunjabKesari

ਕਰਤਾਰਪੁਰ ਦੇ ਰਹਿਣ ਵਾਲੇ ਕਮਲਜੀਤ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਕੈਲਾਸ਼ ਕੌਰ ਇਕ ਐਕਟਿਵਾ 'ਤੇ ਫਗਵਾੜਾ ਵੱਲ ਜਾ ਰਹੇ ਸਨ। ਜਦੋਂ ਉਹ ਇੰਡੀਅਨ ਆਇਲ ਡਿਪੂ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਕੈਲਾਸ਼ ਸੜਕ 'ਤੇ ਡਿੱਗ ਪਈ ਅਤੇ ਵਾਹਨ ਨਾਲ ਟਕਰਾ ਗਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਦਾ ਪਤੀ ਕਮਲਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ਤੋਂ ਲੰਘ ਰਹੇ ਰਾਹਗੀਰਾਂ ਨੇ ਤੁਰੰਤ ਰੋਡ ਸੇਫਟੀ ਫੋਰਸ ਅਤੇ ਰਾਮਾ ਮੰਡੀ ਪੁਲਸ ਨੂੰ ਸੂਚਿਤ ਕੀਤਾ। ਟ੍ਰੈਫਿਕ ਪੁਲਸ ਦੇ ਐੱਸ. ਆਈ. ਰਾਜ ਕੁਮਾਰ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਇੰਡੀਅਨ ਆਇਲ ਡਿਪੂ ਨੇੜੇ ਇਕ ਸੜਕ ਹਾਦਸੇ 'ਚ ਇਕ ਔਰਤ ਦੀ ਮੌਤ ਹੋ ਗਈ ਹੈ ਅਤੇ ਉਸ ਦਾ ਪਤੀ ਗੰਭੀਰ ਹਾਲਤ ਵਿੱਚ ਪਿਆ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ, ਐਡਵਾਈਜ਼ਰੀ ਜਾਰੀ

ਸੂਚਨਾ ਮਿਲਦੇ ਹੀ ਉਹ ਮੌਕੇ 'ਤੇ ਪਹੁੰਚੇ ਅਤੇ ਰਾਮਾਮੰਡੀ ਪੁਲਸ ਸਟੇਸ਼ਨ ਦੀ ਪੁਲਸ ਨੂੰ ਸਥਿਤੀ ਬਾਰੇ ਸੂਚਿਤ ਕੀਤਾ। ਰਾਮਾਮੰਡੀ ਪੁਲਸ ਸਟੇਸ਼ਨ ਦੀ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਨੇ ਅਣਪਛਾਤੇ ਡਰਾਈਵਰ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ: ਕਤਲ ਕਰਕੇ ਬਿਆਸ ਦਰਿਆ 'ਚ ਸੁੱਟੀ ਨੌਜਵਾਨ ਦੀ ਲਾਸ਼ ਹੋਈ ਬਰਾਮਦ! ਪੁਲਸ ਨੇ ਕੀਤੇ ਵੱਡੇ ਖ਼ੁਲਾਸੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News