ਟਾਂਡਾ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਪਤੀ-ਪਤਨੀ ਦੀ ਮੌਤ

Sunday, May 22, 2022 - 04:56 PM (IST)

ਟਾਂਡਾ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਪਤੀ-ਪਤਨੀ ਦੀ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਟਾਂਡਾ-ਸ੍ਰੀ ਹਰਗੋਬਿੰਦਪੁਰ ਰੋਡ ’ਤੇ ਬਿਆਸ ਦਰਿਆ ਪੁਲ ਨਜ਼ਦੀਕ ਅੱਜ ਦੁਪਹਿਰ ਵਾਪਰੇ ਸੜਕ ਹਾਦਸੇ ’ਚ ਕਾਰ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਪੁੱਤਰ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ | ਹਾਦਸਾ ਤਕਰੀਬਨ ਦੁਪਹਿਰ 1.20 ਵਜੇ ਉਸ ਸਮੇਂ ਵਾਪਰਿਆ, ਜਦੋਂ ਮਿਆਣੀ ਰੋਡ ਦਸੂਹਾ ਵਾਸੀ ਵਕੀਲ ਸਤਨਾਮ ਸਿੰਘ ਆਪਣੇ ਮਾਤਾ-ਪਿਤਾ ਨਾਲ ਅੰਮ੍ਰਿਤਸਰ ਤੋਂ ਦਵਾਈ ਲੈ ਕੇ ਵਾਪਸ ਆ ਰਿਹਾ ਸੀ | ਜਦੋਂ ਉਹ ਬਿਆਸ ਦਰਿਆ ਰੜਾ ਪਿੰਡ ਨਜ਼ਦੀਕ ਪਹੁੰਚੇ ਤਾਂ ਉਹ ਟਰੱਕ ਦੀ ਲਪੇਟ ਵਿਚ ਆ ਗਏ | ਹਾਦਸੇ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਪੈਟਰੋਲ 9.50 ਰੁਪਏ ਤੇ ਡੀਜ਼ਲ 7 ਰੁਪਏ ਕੀਤਾ ਸਸਤਾ

ਇਸ ਹਾਦਸੇ ’ਚ ਵਕੀਲ ਦੇ ਪਿਤਾ ਅਜੀਤ ਸਿੰਘ ਪੁੱਤਰ ਸ਼ੇਰ ਸਿੰਘ ਅਤੇ ਮਾਤਾ ਪਰਮਜੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ | ਜ਼ਖ਼ਮੀ ਹਾਲਤ ’ਚ ਵਕੀਲ ਸਤਨਾਮ ਸਿੰਘ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ’ਚ ਮੁੱਢਲੀ ਡਾਕਟਰੀ ਸਹਾਇਤਾ ਤੋਂ ਬਾਅਦ ਦਸੂਹਾ ਰੈਫਰ ਕੀਤਾ ਗਿਆ ਹੈ | ਟਾਂਡਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |

ਇਹ ਵੀ ਪੜ੍ਹੋ : ਫ਼ਿਰੋਜ਼ਪੁਰ ’ਚ ਨਹੀਂ ਰੁਕ ਰਿਹਾ ਨਸ਼ੇ ਦਾ ਕਹਿਰ, ਇਕ ਹੋਰ ਨੌਜਵਾਨ ਦੀ ‘ਚਿੱਟੇ’ ਨਾਲ ਮੌਤ


author

Manoj

Content Editor

Related News