ਮੰਦਭਾਗੀ ਖ਼ਬਰ : ਬਠਿੰਡਾ-ਅੰਮ੍ਰਿਤਸਰ ਹਾਈਵੇ 'ਤੇ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਕੇ 'ਤੇ ਮੌਤ

12/02/2023 10:03:53 PM

ਜੈਤੋ/ਫਰੀਦਕੋਟ : ਬਠਿੰਡਾ-ਅੰਮ੍ਰਿਤਸਰ ਹਾਈਵੇ 'ਤੇ (ਬਠਿੰਡਾ ਤੋਂ ਕੋਟਕਪੂਰਾ ਰੋਡ) ਸ਼ਨੀਵਾਰ ਰਾਤ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲਾਸ਼ਾਂ ਨੂੰ ਫਰੀਦਕੋਟ ਦੇ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਇਹ ਹਾਦਸਾ ਨੈਸ਼ਨਲ ਹਾਈਵੇ 'ਤੇ ਪਿੰਡ ਜ਼ਿੱਦ ਨੇੜੇ ਵਾਪਰਿਆ। ਹਾਦਸੇ ਦੌਰਾਨ 2 ਕਾਰਾਂ 'ਚ ਇੰਨੀ ਜ਼ਬਰਦਸਤ ਟੱਕਰ ਹੋਈ ਕਿ ਕਾਰਾਂ ਦੇ ਪਰਖੱਚੇ ਉਡ ਗਏ।

PunjabKesari

ਹਾਦਸੇ ਦੌਰਾਨ 2 ਕਾਰਾਂ ਪੂਰੀ ਰਫ਼ਤਾਰ ਨਾਲ ਜਾ ਰਹੀਆਂ ਸਨ ਕਿ ਅਚਾਨਕ ਇਕ ਕਾਰ ਦਾ ਸੰਤੁਲਨ ਵਿਗੜਨ ਕਾਰਨ ਪਲਟੀਆਂ ਖਾਂਦੀ ਖੇਤਾਂ 'ਚ ਜਾ ਡਿੱਗੀ ਤੇ ਦੂਸਰੀ ਕਾਰ ਵੀ ਬੇਕਾਬੂ ਹੋ ਗਈ ਅਤੇ ਉਹ ਇਕ ਦਰੱਖਤ ਨਾਲ ਜਾ ਟਕਰਾਈ, ਜਿਸ ਵਿੱਚ 5 ਵਿਅਕਤੀ ਸਵਾਰ ਸਨ, ਜਿਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪਿਓ ਨੇ ਮਾਸੂਮ ਬੱਚੇ ਸਮੇਤ ਰੇਲ ਗੱਡੀ ਅੱਗੇ ਮਾਰੀ ਛਾਲ, ਪਿਤਾ ਦੀ ਮੌਕੇ 'ਤੇ ਮੌਤ, ਜਾਂਚ 'ਚ ਜੁਟੀ ਪੁਲਸ

ਜਾਣਕਾਰੀ ਅਨੁਸਾਰ ਇਨ੍ਹਾਂ ਪੰਜੇ ਲਾਸ਼ਾਂ ਨੂੰ ਮੈਡੀਕਲ ਕਾਲਜ ਫਰੀਦਕੋਟ ਦੀ ਮੋਰਚਰੀ ਵਿੱਚ ਰੱਖ ਦਿੱਤਾ ਗਿਆ ਹੈ। ਇਸ ਦੁਰਘਟਨਾ ਦੀ ਸੂਚਨਾ ਜੈਤੋ ਦੇ ਐੱਸ.ਐੱਚ.ਓ. ਮਨੋਜ ਕੁਮਾਰ ਨੇ ਚੜ੍ਹਦੀ ਕਲਾ ਸੇਵਾ ਸੁਸਾਇਟੀ ਦੇ ਪ੍ਰਧਾਨ ਮੀਤ ਸਿੰਘ ਨੂੰ ਦਿੱਤੀ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

 


Mukesh

Content Editor

Related News