ਮਿਲਟਰੀ ਦੀ ਗੱਡੀ ਨਾਲ ਟਕਰਾਉਣ 'ਤੇ ਕਾਰ ਸਵਾਰ ਕੁੜੀ ਦੀ ਮੌਤ (ਤਸਵੀਰਾਂ)
Thursday, Jul 18, 2019 - 10:21 AM (IST)

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਵਿਖੇ ਅੱਜ ਸਵੇਰੇ ਇਕ ਕਾਰ ਅਤੇ ਮਿਲਟਰੀ ਦੀ ਗੱਡੀ ਦੀ ਆਪਸ 'ਚ ਜ਼ਬਰਦਸਤ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਕਾਰ ਸਵਾਰ ਕੁੜੀ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚੇਸ਼ਤਾ (26) ਪੁੱਤਰੀ ਨਰੇਸ਼ ਕੁਮਾਰ ਖੇੜਾ ਵਾਸੀ ਫਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ, ਜੋ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ 'ਚ ਪੋਸਟ ਗ੍ਰੈਜ਼ੂਏਸ਼ਨ ਕਰ ਰਹੀ ਸੀ।
ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਮ੍ਰਿਤਕ ਕੁੜੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।