ਮਲੋਟ-ਮੁਕਤਸਰ ਰੋਡ 'ਤੇ ਵਾਪਰਿਆ ਹਾਦਸਾ, 1 ਦੀ ਮੌਤ 6 ਜ਼ਖਮੀ (ਤਸਵੀਰਾਂ)

06/16/2019 3:00:22 PM

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਮਲੋਟ-ਮੁਕਤਸਰ ਰੋਡ 'ਤੇ ਸਥਿਤ ਪਿੰਡ ਔਲਖ ਨੇੜੇ ਦੇਰ ਰਾਤ 2 ਟਰੱਕ ਟਰਾਲਿਆ ਅਤੇ ਇਕ ਪਿਕਅੱਪ ਗੱਡੀ ਵਿਚਕਾਰ ਜ਼ਬਰਦਸਤ ਟੱਕਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਕਾਰਨ ਟਰੱਕ ਚਾਲਕ ਦੀ ਮੌਕੇ 'ਤੇ ਮੌਤ ਅਤੇ 6 ਲੋਕ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਲੋਟ ਦੇ ਸਿਵਲ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਮਲੋਟ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

PunjabKesari
ਘਟਨਾ ਦੀ ਜਾਣਕਾਰੀ ਦਿੰਦਿਆਂ ਦੂਜੇ ਟਰੱਕ ਚਾਲਕ ਨੇ ਦੱਸਿਆ ਕਿ ਉਹ ਮਲੋਟ-ਮੁਕਤਸਰ ਰੋਡ 'ਤੇ ਆ ਰਹੇ ਸਨ ਕਿ ਉਨ੍ਹਾਂ ਦਾ ਟਰੱਕ ਸੜਕ 'ਤੇ ਖੜ੍ਹੇ ਟਰਾਲੇ ਨਾਲ ਟੱਕਰਾ ਗਿਆ। ਇਸ ਤੋਂ ਬਾਅਦ ਟਰਾਲਾ ਪਿੱਛੇ ਦੀ ਆ ਰਹੀ ਪਿੱਕਅਪ ਗੱਡੀ ਨਾਲ ਟਕਰਾ ਗਿਆ, ਜਿਸ 'ਚ ਤਰਬੂਜ਼ ਭਰੇ ਹੋਏ ਸਨ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਵਾਸੀ ਮਲੋਟ ਵਜੋਂ ਹੋਈ ਹੈ।

PunjabKesari


rajwinder kaur

Content Editor

Related News