ਭੋਗਪੁਰ: ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ, 1 ਜ਼ਖਮੀ
Tuesday, Mar 13, 2018 - 02:55 PM (IST)

ਭੋਗਪੁਰ(ਰਾਣਾ)— ਮੰਗਲਵਾਰ ਸਵੇਰੇ ਭੋਗਪੁਰ ਨੇੜੇ ਸੜਕ ਹਾਦਸਾ ਵਾਪਰਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਤੜਕੇ ਲਗਭਗ 5 ਵਜੇ ਦੇ ਕਰੀਬ ਜੀ. ਟੀ. ਰੋਡ 'ਤੇ ਪਿੰਡ ਮੱਧਾਚੱਕ ਢਾਬੇ 'ਤੇ ਖੜ੍ਹੇ ਟਰੱਕ ਨਾਲ ਮੋਟਰਸਾਈਕਲ ਟਕਰਾਉਣ ਦੇ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਕੁਲਦੀਪ ਰਾਏ (24) ਵਾਸੀ ਹਮੀਰਪੁਰਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜਾ ਮੋਟਰਸਾਈਕਲ ਸਵਾਰ ਨੌਜਵਾਨ ਭੁਪਿੰਦਰ ਸਿੰਘ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਉਥੇ ਮੌਜੂਦ ਲੋਕਾਂ ਵੱਲੋਂ ਤੁਰੰਤ ਉਸ ਨੂੰ ਜਲੰਧਰ ਦੇ ਇਕ ਹਸਪਤਾਲ 'ਚ ਇਲਾਜ ਲਈ ਲਿਜਾਇਆ ਗਿਆ।
ਉਥੇ ਮੌਜੂਦ ਲੋਕਾਂ ਵੱਲੋਂ ਤੁਰੰਤ ਉਸ ਨੂੰ ਜਲੰਧਰ ਦੇ ਇਕ ਹਸਪਤਾਲ 'ਚ ਇਲਾਜ ਲਈ ਲਿਜਾਇਆ ਗਿਆ।