ਜਲੰਧਰ-ਪਠਾਨਕੋਟ ਰੋਡ 'ਤੇ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ
Sunday, Apr 22, 2018 - 10:55 AM (IST)

ਜਲੰਧਰ (ਮਾਹੀ) — ਜਲੰਧਰ - ਪਠਾਨਕੋਟ ਮੁੱਖ ਮਾਰਗ ਨੇੜੇ ਇਕ ਅਣਪਛਾਤੇ ਵਾਹਨ ਨਾਲ ਸਾਈਕਲ ਸਵਾਰ ਦੀ ਟੱਕਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਪੁਤੱਰ ਮਨਿੰਦਰ ਸਿੰਘ ਵਾਸੀ ਪਿੰਡ ਕਾਹਨਪੁਰ ਵਜੋਂ ਹੋਈ ਹੈ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਸਥਾਨਕ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।