ਫਗਵਾੜਾ ''ਚ ਵਾਪਰੇ ਭਿਆਨਕ ਸੜਕ ਹਾਦਸੇ ''ਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ

Friday, Oct 29, 2021 - 01:28 PM (IST)

ਫਗਵਾੜਾ ''ਚ ਵਾਪਰੇ ਭਿਆਨਕ ਸੜਕ ਹਾਦਸੇ ''ਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ

ਫਗਵਾੜਾ (ਜਲੋਟਾ)– ਪਿੰਡ ਖਜੂਰਲਾ ਦੇ ਨੇੜੇ ਟਰਾਲੇ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਦੋ ਦੋਸਤਾਂ ਦੀ ਮੌਤ ਹੋ ਗਈ। ਹਾਦਸੇ ’ਚ ਮਾਰੇ ਗਏ ਨੌਜਵਾਨਾਂ ਦੀ ਪਛਾਣ ਰਵੀ ਗੁਪਤਾ ਪੁੱਤਰ ਕੈਲਾਸ਼ ਗੁਪਤਾ ਵਾਸੀ ਮੁਹੱਲਾ ਵਿਜੈ ਨਗਰ ਜਲੰਧਰ ਅਤੇ ਸੁੰਦਰ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਆਰਤੀ ਚੌਂਕ ਲੁਧਿਆਣਾ ਵਜੋਂ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: 1 ਨਵੰਬਰ ਨੂੰ ਹੋਵੇਗੀ ਪੰਜਾਬ ਵਜ਼ਾਰਤ ਦੀ ਮੀਟਿੰਗ, ਲਏ ਜਾ ਸਕਦੇ ਨੇ ਕਈ ਅਹਿਮ ਫ਼ੈਸਲੇ

ਥਾਣਾ ਸਦਰ ਫਗਵਾੜਾ ਵਿਖੇ ਪੁਲਸ ਨੇ ਹਾਦਸੇ ਦਾ ਕਾਰਨ ਬਣੇ ਟਰਾਲਾ ਚਾਲਕ ਅਨਿਲ ਕੁਮਾਰ ਪੁੱਤਰ ਮਨੋਹਰ ਲਾਲ ਵਾਸੀ ਖੋਹ ਤਹਿਸੀਲ ਰਾਮਗੜ੍ਹ ਅਲਵਰ ਰਾਜਸਥਾਨ ਖ਼ਿਲਾਫ਼ ਵੱਖ-ਵੱਖ ਕਾਨੂੰਨੀ ਧਾਰਾਵਾਂ ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਹਾਦਸੇ ’ਚ ਮਾਰੇ ਗਏ ਮ੍ਰਿਤਕਾਂ ਰਵੀ ਗੁਪਤਾ ਅਤੇ ਸੁੰਦਰ ਸਿੰਘ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ। ਪੁਲਸ ਵੱਲੋਂ ਤਫ਼ਤੀਸ਼ ਜਾਰੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News