ਸੜਕ ਹਾਦਸੇ ''ਚ ਪੁਲਸ ਮੁਲਾਜ਼ਮ ਦੀ ਮੌਤ, ਰਾਤ ਨੂੰ ਡਿਊਟੀ ਤੋਂ ਵਾਪਸ ਆਉਂਦੇ ਵਾਪਰੀ ਅਣਹੋਈ

Sunday, Dec 21, 2025 - 05:14 PM (IST)

ਸੜਕ ਹਾਦਸੇ ''ਚ ਪੁਲਸ ਮੁਲਾਜ਼ਮ ਦੀ ਮੌਤ, ਰਾਤ ਨੂੰ ਡਿਊਟੀ ਤੋਂ ਵਾਪਸ ਆਉਂਦੇ ਵਾਪਰੀ ਅਣਹੋਈ

ਬਠਿੰਡਾ (ਸੁਖਵਿੰਦਰ) - ਮੁਲਤਾਨੀਆ ਰੋਡ 'ਤੇ ਭਗਵਤੀ ਕਲੋਨੀ ਦੇ ਗੇਟ ਨੰਬਰ 2 ਨੇੜੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਐਕਟਿਵਾ ਸਵਾਰ ਇੱਕ ਪੁਲਸ ਮੁਲਾਜਮ ਦੀ ਮੌਤ ਹੋ ਗਈ। ਇਸ ਦੌਰਾਨ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਗੋਇਲ ਮੌਕੇ ''ਤੇ ਪਹੁੰਚ ਗਏ ਅਤੇ ਸਹਾਰਾ ਟੀਮ ਨੇ ਐਕਟਿਵਾ ਸਵਾਰ ਨੂੰ ਇਲਾਜ ਲਈ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ।

ਪੜ੍ਹੋ ਇਹ ਵੀ - 4 ਗਰਲਫ੍ਰੈਂਡ, 3 ਪ੍ਰੇਗਨੇਂਟ ਤੇ SDM ਨੂੰ ਜੜ੍ਹਿਆ ਥੱਪੜ..., AI ਨਾਲ ਬਣੇ ਫਰਜ਼ੀ IAS ਦਾ ਕਾਰਾ ਉੱਡਾ ਦੇਵੇਗਾ ਤੁਹਾਡੇ

ਜਾਣਕਾਰੀ ਮੁਤਾਬਕ ਇਸ ਦੌਰਾਨ ਡਿਊਟੀ 'ਤੇ ਮੌਜੂਦ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਵਿਚ ਮਾਰੇ ਗਏ ਪੁਲਸ ਅਧਿਕਾਰੀ ਦੀ ਪਛਾਣ ਬੇਅੰਤ ਸਿੰਘ (37) ਪੁੱਤਰ ਕਰਮ ਸਿੰਘ ਵਾਸੀ ਬੀੜ ਰੋਡ ਗਲੀ ਨੰਬਰ 10 ਵਜੋਂ ਹੋਈ ਹੈ। ਮ੍ਰਿਤਕ ਮੁਲਾਜ਼ਮ ਰਾਤ ਦੇ ਸਮੇਂ ਆਪਣੀ ਡਿਊਟੀ ਪੂਰੀ ਕਰਕੇ ਘਰ ਵਾਪਸ ਆ ਰਿਹਾ ਸੀ, ਜਦੋਂ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ - ਕਰੋੜਪਤੀ ਬਣ ਸਕਦਾ ਤੁਹਾਡਾ ਬੱਚਾ, ਸਿਖਾਓ ਇਹ ਤਰੀਕੇ, ਜ਼ਿੰਦਗੀ 'ਚ ਕਦੇ ਨਹੀਂ ਹੋਵੇਗੀ ਪੈਸੇ ਦੀ ਘਾਟ


author

rajwinder kaur

Content Editor

Related News