ਹੁਸ਼ਿਆਰਪੁਰ ''ਚ ਸਕੂਲੀ ਬੱਚਿਆਂ ਨਾਲ ਭਰੀ ਨਿੱਜੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਮੂੰਹ ''ਚੋਂ ਬਚੇ 20 ਵਿਦਿਆਰਥੀ
Saturday, Jul 18, 2026 - 01:03 PM (IST)
ਹੁਸ਼ਿਆਰਪੁਰ (ਰਾਕੇਸ਼)–ਇਕ ਨਿੱਜੀ ਸਕੂਲ ਦੀ ਬੱਸ ਸੜਕ ਕਿਨਾਰੇ ਲੱਗੇ ਇਕ ਖੰਭੇ ਨਾਲ ਜਾ ਵੱਜੀ। ਖ਼ੁਸ਼ਕਿਸਮਤੀ ਰਹੀ ਕਿ ਬੱਸ ਵਿਚ ਬੈਠੇ ਸਾਰੇ ਬੱਚੇ ਵਾਲ-ਵਾਲ ਬਚ ਗਏ। ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਬੱਸ ਬੀਤੇ ਦਿਨ ਦੁਪਹਿਰ 3 ਵਜੇ ਦੇ ਕਰੀਬ ਹੁਸ਼ਿਆਰਪੁਰ ਦੇ ਪਿੰਡ ਆਨੰਦਗੜ੍ਹ ਨੇੜੇ ਇਕ ਸੜਕ 'ਤੇ ਲੱਗੇ ਖੰਭੇ ਨਾਲ ਜਾ ਵੱਜੀ , ਜਿਸ ਕਾਰਨ ਬੱਸ 'ਚ ਸਵਾਰ ਕਰੀਬ 20 ਬੱਚਿਆਂ ਵਿੱਚ ਭਾਜੜ ਮਚ ਗਈ।
ਉਨ੍ਹਾਂ ਦੇ ਮਾਪਿਆਂ ਵਿਚ ਵੀ ਚਿੰਤਾ ਦੀ ਲਹਿਰ ਦੌੜ ਗਈ। ਬੱਚਿਆਂ ਦੇ ਮਾਪੇ ਆਪਣੇ ਬੱਚਿਆਂ ਨੂੰ ਉੱਥੋਂ ਆਪਣੇ ਵਾਹਨਾਂ ’ਤੇ ਆਪਣੇ-ਆਪਣੇ ਘਰ ਲੈ ਗਏ। ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਦਰ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਉਹ ਮੌਕੇ 'ਤੇ ਗਏ ਸਨ। ਉਨ੍ਹਾਂ ਦੱਸਿਆ ਕਿ ਡਰਾਈਵਰ ਨੇ ਬੱਸ ਸਿੱਧੀ ਖੰਭੇ ਵਿਚ ਮਾਰ ਦਿੱਤੀ ਸੀ, ਜਿਸ ਕਾਰਨ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ।
ਇਹ ਵੀ ਪੜ੍ਹੋ: ਬਰਿਸਟਾ ਕੈਫੇ ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ! ਵਿਦੇਸ਼ ਬੈਠਾ ਜੱਗਾ ਨਿਕਲਿਆ ਮਾਸਟਰਮਾਈਂਡ
ਉਨ੍ਹਾਂ ਦੱਸਿਆ ਕਿ ਬੱਸ ਨੂੰ ਵਿਕਾਸ ਨਾਂ ਦਾ ਡਰਾਈਵਰ ਚਲਾ ਰਿਹਾ ਸੀ, ਜਿਸ ਦਾ ਬਾਅਦ ਵਿਚ ਸਿਵਲ ਹਸਪਤਾਲ ਤੋਂ ਡੋਪ ਟੈਸਟ ਕਰਵਾਇਆ ਗਿਆ। ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ 'ਤੇ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਐੱਸ. ਐੱਸ. ਪੀ. ਡਾ. ਸੰਦੀਪ ਕੰਵਰ ਮਲਿਕ ਦੇ ਸਪਸ਼ਟ ਨਿਰਦੇਸ਼ ਹਨ ਕਿ ਜੋ ਵੀ ਵਿਅਕਤੀ ਨਸ਼ਾ ਕਰਕੇ ਡਰਾਈਵਿੰਗ ਕਰਦਾ ਹੈ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
