ਸ੍ਰੀ ਮੁਕਤਸਰ ਸਾਹਿਬ ਵਿਖੇ ਵਾਪਰਿਆ ਭਿਆਨਕ ਕਾਰ ਹਾਦਸਾ, 12 ਸਾਲ ਦੇ ਬੱਚੇ ਸਮੇਤ 4 ਜੀਆਂ ਦੀ ਮੌਤ

Thursday, Mar 18, 2021 - 06:23 PM (IST)

ਸ੍ਰੀ ਮੁਕਤਸਰ ਸਾਹਿਬ ਵਿਖੇ ਵਾਪਰਿਆ ਭਿਆਨਕ ਕਾਰ ਹਾਦਸਾ, 12 ਸਾਲ ਦੇ ਬੱਚੇ ਸਮੇਤ 4 ਜੀਆਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ,ਲਖਵੀਰ): ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ਤੇ ਪਿੰਡ ਭਲਾਈਆਣਾ ਕੋਲ ਇੱਕ ਬੇਕਾਬੂ ਕਾਰ ਸਿੱਧੀ ਦਰੱਖਤ ਨਾਲ ਜਾ ਟਕਰਾਈ। ਜਿਸ ਕਾਰਨ ਪਤੀ ਪਤਨੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਜਿਸ ਵਿਚ ਇੱਕ 12 ਸਾਲ ਦਾ ਬੱਚਾ ਵੀ ਸ਼ਾਮਲ ਹੈ। ਸੰਗਰੂਰ ਜ਼ਿਲ੍ਹੇ ਦੇ ਪਿੰਡ ਭੰਮੀ ਪੁਰ ਤੋਂ ਚਾਰ ਵਿਅਕਤੀ ਦਵਾਈ ਲੈਣ ਲਈ ਸ੍ਰੀ ਮੁਕਤਸਰ ਸਾਹਿਬ ਆ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਨੰਬਰ ਪੀਬੀ19 ਆਰ 5967 ਪਿੰਡ ਭਲਾਈਆਣਾ ਦੀ ਅਨਾਜ ਮੰਡੀ ਕੋਲ ਪਹੁੰਚੀ ਤਾਂ ਤੇਜ ਰਫ਼ਤਾਰ ਗੱਡੀ ਮੋੜ ਨੇੜੇ ਆ ਕੇ ਬੇਕਾਬੂ ਹੋ ਸਿੱਧੀ ਜਾ ਕੇ ਦਰੱਖਤ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ:  ਸੰਗਰੂਰ ਜ਼ਿਲ੍ਹੇ ’ਚ ਕੋਰੋਨਾ ਨੇ ਮੁੜ ਫੜ੍ਹੀ ਰਫ਼ਤਾਰ, ਹੁਣ ਤੱਕ 5 ਹਜ਼ਾਰ ਦੇ ਕਰੀਬ ਪੁੱਜੀ ਪੀੜਤਾਂ ਦੀ ਗਿਣਤੀ

PunjabKesari

ਇਸ ਦੌਰਾਨ ਕਾਰ ਜਿੱਥੇ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਰ ਵਿਚ ਸਵਾਰ ਵਿਅਕਤੀ, ਉਸਦੀ ਪਤਨੀ, ਭੈਣ ਅਤੇ ਭਾਣਜੇ ਦੀ ਮੌਕੇ ਤੇ ਹੀ ਮੌਤ ਹੋ ਗਈ। ਜਦਕਿ ਕਾਰ ਨੂੰ ਚਲਾ ਰਿਹਾ ਡਰਾਈਵਰ ਬਚ ਗਿਆ। ਨੇੜੇ-ਤੇੜੇ ਦੇ ਲੋਕਾਂ ਨੇ ਛੱਤ ਨੂੰ ਪੱਟ ਕੇ ਲਾਸ਼ਾਂ ਨੂੰ ’ਚੋਂ ਕੱਢਿਆ ਅਤੇ ਜ਼ਖਮੀ ਨੂੰ ਗਿੱਦੜਬਾਹਾ ਦੇ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ।

ਇਹ ਵੀ ਪੜ੍ਹੋ:  ਜਲੰਧਰ: ਹਵੇਲੀ ਰੈਸਟੋਰੈਂਟ ਦੇ ਸੀ.ਈ.ਓ. ਦੀ ਨਾਕੇ 'ਤੇ ਪੁਲਸ ਵੱਲੋਂ ਕੁੱਟਮਾਰ, ਮਾਮਲਾ ਭਖਿਆ

PunjabKesari

ਇਹ ਵੀ ਪੜ੍ਹੋ:  ਧੀ ਮ੍ਰਿਤਕ ਦੇਖ ਕੁਰਲਾ ਉੱਠੀ ਮਾਂ, ਅਖੀਰ ਤੱਕ ਰੋਂਦੀ ਰਹੀ, ਮੈਨੂੰ ਮੇਰੇ ਪੁੱਤ ਨਾਲ ਮਿਲਵਾ ਦਿਓ!

PunjabKesari


author

Shyna

Content Editor

Related News