ਚੌਲਾਂਗ ਟੋਲ ਪਲਾਜ਼ਾ ਨੇੜੇ ਵਾਪਰਿਆ ਭਿਆਨਕ ਹਾਦਸਾ, 5 ਲੋਕ ਜ਼ਖ਼ਮੀ

Monday, Oct 26, 2020 - 11:01 AM (IST)

ਚੌਲਾਂਗ ਟੋਲ ਪਲਾਜ਼ਾ ਨੇੜੇ ਵਾਪਰਿਆ ਭਿਆਨਕ ਹਾਦਸਾ, 5 ਲੋਕ ਜ਼ਖ਼ਮੀ

ਹੁਸ਼ਿਆਰਪੁਰ/ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਚੌਲਾਂਗ ਟੋਲ ਪਲਾਜ਼ਾ ਨਜ਼ਦੀਕ ਹਾਈਵੇਅ 'ਤੇ ਮੋਟਰਸਾਈਕਲ ਨੂੰ ਬਚਾਉਂਦੇ ਸਮੇਂ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਕਾਰ ਸਵਾਰ ਅਤੇ ਮੋਟਰਸਾਈਕਲ ਸਮੇਤ 5 ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਜ਼ਖ਼ਮੀਆਂ 'ਚ ਕਾਰ ਇਕ ਪਰਿਵਾਰ ਦੇ ਚਾਰ ਮੈਂਬਰ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ: ਟਾਂਡਾ: ਸੜੀ ਹੋਈ ਮਿਲੀ ਬੱਚੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਸੀ ਕਤਲ

PunjabKesari

ਇਹ ਹਾਦਸਾ ਸਵੇਰੇ 9.30 ਵਜੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਨੂੰ ਬਚਾਉਂਦੇ ਹੋਏ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ, ਜਿਸ ਕਾਰਨ ਕਾਰ 'ਚ ਸਵਾਰ ਰਾਜਨ ਸ਼ਰਮਾ ਪੁੱਤਰ ਸੁਰੇਸ਼ ਕੁਮਾਰ, ਉਸ ਦੀ ਪਤਨੀ ਸੁਮਨ ਬਾਲਾ, ਉਸ ਦਾ ਚਚੇਰਾ ਭਰਾ ਰਵੀ ਸ਼ਰਮਾ ਪੁੱਤਰ ਧਰਮਪਾਲ ਨਿਵਾਸੀ ਗੜਦੀਵਾਲਾ, ਸਰੋਜ ਕੁਮਾਰੀ ਪਤਨੀ ਮਨਜੀਤ ਸਿੰਘ ਵਾਸੀ ਨੰਗਲ ਖੁੰਗਾ ਅਤੇ ਮੋਟਰਸਾਈਕਲ ਸਵਾਰ ਸੁਖਵਿੰਦਰ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਦਾਤਾ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: ਤਲਾਕ ਦਿੱਤੇ ਬਿਨਾਂ ਪਤੀ ਨੇ ਰਚਾਇਆ ਦੂਜਾ ਵਿਆਹ, ਪਾਸਪੋਰਟ ਵੇਖਦਿਆਂ ਹੀ ਪਤਨੀ ਦੇ ਉੱਡੇ ਹੋਸ਼

PunjabKesari

ਜ਼ਖ਼ਮੀਆਂ ਨੂੰ ਹਾਈਵੇਅ ਪੈਟਰੋਲ ਪੁਲਸ ਟੀਮ ਨੇ ਸਰਬੱਤ ਦਾ ਭਲਾ ਸੁਸਾਇਟੀ ਦੇ ਸੇਵਾਦਾਰ ਜਥੇਦਾਰ ਦਵਿੰਦਰ ਸਿੰਘ ਮੂਨਕਾ ਦੀ ਮਦਦ ਨਾਲ ਟਾਂਡਾ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ, ਜਿੱਥੇ ਕੁਝ ਜ਼ਖ਼ਮੀਆਂ ਨੂੰ ਮੁੱਢਲੀ ਡਾਕਟਰੀ ਮਦਦ ਦੇਣ ਉਪਰੰਤ ਸਰੋਜ ਕੁਮਾਰੀ ਅਤੇ ਸੁਮਨ ਬਾਲਾ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ।

PunjabKesari

ਕਾਰ ਚਲਾ ਰਹੇ ਰਵੀ ਸ਼ਰਮਾ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਨੇ ਅਚਾਨਕ ਪਿੱਛੇ ਵੇਖੇ ਬਿਨਾਂ ਮੋਟਰਸਾਈਕਲ ਮੋੜ ਦਿੱਤਾ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਟਾਂਡਾ ਪੁਲਸ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari
ਇਹ ਵੀ ਪੜ੍ਹੋ: ਟਾਂਡਾ: ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਮੁਲਜ਼ਮਾਂ 'ਤੇ ਲੋਕਾਂ ਨੇ ਕੀਤਾ ਹਮਲਾ


author

shivani attri

Content Editor

Related News