ਟਾਂਡਾ: ਪਿਓ-ਪੁੱਤ ਦਾ ਇਕੱਠਿਆਂ ਹੋਇਆ ਸਸਕਾਰ, ਭੈਣਾਂ ਨੇ ਭਰਾ ਦੇ ਸਿਰ 'ਤੇ ਸਿਹਰਾ ਸਜਾ ਕੇ ਦਿੱਤੀ ਅੰਤਿਮ ਵਿਦਾਈ

Wednesday, Oct 06, 2021 - 06:09 PM (IST)

ਟਾਂਡਾ: ਪਿਓ-ਪੁੱਤ ਦਾ ਇਕੱਠਿਆਂ ਹੋਇਆ ਸਸਕਾਰ, ਭੈਣਾਂ ਨੇ ਭਰਾ ਦੇ ਸਿਰ 'ਤੇ ਸਿਹਰਾ ਸਜਾ ਕੇ ਦਿੱਤੀ ਅੰਤਿਮ ਵਿਦਾਈ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪਿੰਡ ਮਿਆਣੀ ਵਿੱਚ ਸੜਕ ਹਾਦਸੇ ਦੌਰਾਨ ਮੌਤ ਦਾ ਸ਼ਿਕਾਰ ਹੋਏ ਪਿਤਾ- ਪੁੱਤਰ ਦਾ ਅੱਜ ਸ਼ਾਮ ਸੈਂਕੜੇ ਨਮ ਅੱਖਾਂ ਦੀ ਮੌਜੂਦਗੀ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਮੌਤ ਦਾ ਸ਼ਿਕਾਰ ਹੋਏ ਪ੍ਰਗਟ ਸਿੰਘ ਸੋਨੂੰ ਅਤੇ ਉਸ ਦੇ 13 ਸਾਲਾ ਪੁੱਤਰ ਅੰਸ਼ਪ੍ਰੀਤ ਸਿੰਘ ਦੇ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦਾ ਸ਼ਾਮ ਨੂੰ ਇਕੱਠਿਆਂ ਅੰਤਿਮ ਸੰਸਕਾਰ ਕੀਤਾ ਗਿਆ ਅਤੇ ਬੇਹੱਦ ਗ਼ਮਗੀਨ ਮਾਹੌਲ ਵਿੱਚ  ਇਕੋ ਸਮੇਂ ਦੋ ਚਿਖਾਵਾਂ ਬਲੀਆਂ।

PunjabKesari

ਇਸ ਮੌਕੇ ਭਰਾ ਦੀ ਛੋਟੀ ਅਤੇ ਵੱਡੀ ਭੈਣ, ਹਰਲੀਨ ਕੌਰ, ਪਲਕਪ੍ਰੀਤ ਕੌਰ ਨੇ ਅੰਸ਼ਪ੍ਰੀਤ ਦੇ ਸਿਰ ਤੇ ਸਿਹਰਾ ਸਜਾ ਕੇ ਇਸ ਜਹਾਨੋਂ ਜਵਾਨ ਪੁੱਤ ਨੂੰ ਰੁਖ਼ਸਤ ਕੀਤਾ। ਇਸ ਮੌਕੇ ਸਾਰਾ ਪਰਿਵਾਰ ਧਾਹਾਂ ਮਾਰਦਾ ਹੋਇਆ ਨਜ਼ਰ ਆਇਆ ਅਤੇ ਹਰ ਇਕ ਦੀ ਅੱਖ ਨਮ ਵਿਖਾਈ ਦਿੱਤੀ। 

ਇਹ ਵੀ ਪੜ੍ਹੋ : ਜਲੰਧਰ ’ਚ ਭਿਆਨਕ ਹਾਦਸਾ, ਪਲਟੀਆਂ ਖਾ ਕੇ ਪੁਲੀ ’ਤੇ ਚੜ੍ਹੀ ਕਾਰ, ਦੋ ਨੌਜਵਾਨਾਂ ਦੀ ਮੌਤ

PunjabKesari
ਜ਼ਿਕਰਯੋਗ ਹੈ ਕਿ ਟਾਂਡਾ ਵਿਖੇ ਪਿੰਡ ਮਿਆਣੀ ਨੇੜੇ ਆਦੇਸ਼ ਸਕੂਲ ਕੋਲ ਬੀਤੀ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਮਿਆਣੀ ਵਾਸੀ ਪਿਓ-ਪੁੱਤਰ ਦੀ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਕਿਸੇ ਅਣਪਛਾਤੇ ਵਾਹਨ ਦੀ ਚਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਪਰਗਟ ਸਿੰਘ ਸੋਨੂੰ ਪੁੱਤਰ ਅਮਰਜੀਤ ਸਿੰਘ ਅਤੇ ਉਸ ਦਾ 13 ਵਰ੍ਹਿਆਂ ਅੰਸ਼ਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। 

PunjabKesari
ਹਾਦਸਾ ਕਿਹੜੇ ਹਾਲਾਤ ਵਿੱਚ ਹੋਇਆ ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ, ਜਿਸ ਦੀ ਟਾਂਡਾ ਪੁਲਸ ਜਾਂਚ ਕਰ ਰਹੀ ਹੈ। ਕਿਸੇ ਰਾਹਗੀਰ ਕੋਲੋਂ ਸੂਚਨਾ ਮਿਲਣ 'ਤੇ ਪੰਚ ਸਨੀ ਕੁਮਾਰ, ਰਜੇਸ਼ ਕੁਮਾਰ ਰਾਜੂ ਅਤੇ ਹੋਰਨਾਂ ਨੇ ਮੌਕੇ 'ਤੇ ਪਹੁੰਚ ਕੇ ਇਸ ਦੀ ਸੂਚਨਾ ਟਾਂਡਾ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰੋਡ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਦੇ ਨਾਲ ਟੱਕਰ ਮਾਰਨ ਵਾਲੇ ਵਾਹਨ ਦਾ ਪਤਾ ਲਗਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ: ਮ੍ਰਿਤਕਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

PunjabKesari

ਇਹ ਵੀ ਪੜ੍ਹੋ :  ਨਵਰਾਤਿਆਂ 'ਚ ਮਾਂ ਚਿੰਤਪੂਰਨੀ ਸਣੇ ਹਿਮਾਚਲ ਵਿਖੇ ਧਾਰਮਿਕ ਸਥਾਨਾਂ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News