ਟਾਂਡਾ ਨੇੜੇ ਵਾਪਰਿਆ ਭਿਆਨਕ ਹਾਦਸਾ, ਕੰਬਾਇਨ 'ਚ ਫੱਸਣ ਕਾਰਨ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ

Sunday, Oct 10, 2021 - 04:55 PM (IST)

ਟਾਂਡਾ ਨੇੜੇ ਵਾਪਰਿਆ ਭਿਆਨਕ ਹਾਦਸਾ, ਕੰਬਾਇਨ 'ਚ ਫੱਸਣ ਕਾਰਨ ਪਤੀ-ਪਤਨੀ ਦੀ ਹੋਈ ਦਰਦਨਾਕ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਮੋਮੀ)- ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਰੜਾ ਮੋੜ ਭੂਲਪੁਰ ਨੇੜੇ ਅੱਜ ਦੁਪਹਿਰ ਵਾਪਰੇ ਸੜਕ ਹਾਦਸੇ ਵਿੱਚ ਸਕੂਟਰੀ ਸਵਾਰ ਔਰਤ ਦੀ ਮੌਤ ਹੋ ਗਈ ਜਦਕਿ ਉਸ ਦੇ ਪਤੀ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਕੂਟਰੀ ਸਵਾਰ ਦਲੇਰ ਸਿੰਘ ਪੁੱਤਰ ਕਰਤਾਰ ਸਿੰਘ ਨਿਵਾਸੀ ਬਰੋਟਾ ਹਾਲ ਵਾਸੀ ਮਿਆਣੀ ਅਤੇ ਉਸ ਦੀ ਪਤਨੀ ਮਨਜੀਤ ਕੌਰ ਕੰਬਾਈਨ ਦੀ ਲਪੇਟ ਵਿੱਚ ਆ ਗਏ।

PunjabKesari

ਹਾਦਸਾ ਇੰਨਾ ਭਿਆਨਕ ਸੀ ਕਿ ਮਨਜੀਤ ਕੌਰ ਕੰਬਾਈਨ ਥੱਲੇ ਬੁਰੀ ਤਰਾਂ ਕੁਚਲ ਕੇ ਫੱਸ ਗਈ। ਦੋਵੇਂ ਜ਼ਖ਼ਮੀਆਂ ਨੂੰ ਸਥਾਨਕ ਲੋਕਾਂ ਨੇ ਕੰਬਾਈਨ ਨੂੰ ਜੇ. ਸੀ. ਬੀ. ਨਾਲ ਪਲਟਾ ਕੇ ਬਾਹਰ ਕੱਢਿਆ ਪਰ ਮਨਜੀਤ ਕੌਰ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਦਿੱਲੀ ਧਰਨੇ ਤੋਂ ਪਰਤ ਰਹੇ ਨੌਜਵਾਨ ਨੂੰ ਟਰੇਨ 'ਚ ਮੌਤ ਨੇ ਪਾਇਆ ਘੇਰਾ, ਚਾਚੇ ਦੀਆਂ ਅੱਖਾਂ ਸਾਹਮਣੇ ਤੋੜਿਆ ਦਮ

PunjabKesariਗੰਭੀਰ ਜ਼ਖ਼ਮੀ ਦਲੇਰ ਸਿੰਘ ਨੂੰ 108 ਐਂਬੂਲੈਂਸ ਦੀ ਟੀਮ ਨੇ ਟਾਂਡਾ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ, ਜਿੱਥੇ ਮੁੱਢਲੀ ਡਾਕਟਰੀ ਮਦਦ ਤੋਂ ਬਾਅਦ ਉਸ ਨੂੰ ਜਲੰਧਰ ਰੈਫਰ ਕੀਤਾ ਗਿਆ ਹੈ। ਇਥੇ ਰਸਤੇ ਵਿਚ ਹੀ ਜ਼ਖ਼ਮਾਂ ਦੀ ਤਾਬ ਨਾਲ ਝਲਦੇ ਹੋਏ ਪਤੀ ਨੇ ਵੀ ਦਮ ਤੋੜ ਦਿੱਤਾ। ਟਾਂਡਾ ਪੁਲਸ ਦੇ ਥਾਣੇਦਾਰ ਸੰਗਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਕੰਬਾਈਨ ਨੂੰ ਕਬਜ਼ੇ ਵਿੱਚ ਲੈਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸਾ ਕਿਨ੍ਹਾਂ ਹਲਾਤਾਂ ਵਿੱਚ ਹੋਇਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਔਰਤ ਦੇ ਪੁੱਤਰ ਅਮਰੀਕਾ ਰਹਿੰਦੇ ਹਨ। 

ਇਹ ਵੀ ਪੜ੍ਹੋ: ਪੰਜਾਬ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ 'ਜਲੰਧਰ', ਲੋਕ ਹੋ ਰਹੇ ਬੀਮਾਰੀਆਂ ਦੇ ਸ਼ਿਕਾਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News