ਟਰੱਕ ਤੇ ਮੋਟਰਸਾਈਕਲ ਵਿਚਾਲੇ ਵਾਪਰਿਆ ਭਿਆਨਕ ਸੜਕ ਹਾਦਸਾ, ਪਤੀ-ਪਤਨੀ ਦੀ ਦਰਦਨਾਕ ਮੌਤ

Saturday, Jul 01, 2023 - 12:54 AM (IST)

ਟਰੱਕ ਤੇ ਮੋਟਰਸਾਈਕਲ ਵਿਚਾਲੇ ਵਾਪਰਿਆ ਭਿਆਨਕ ਸੜਕ ਹਾਦਸਾ, ਪਤੀ-ਪਤਨੀ ਦੀ ਦਰਦਨਾਕ ਮੌਤ

ਡਕਾਲਾ (ਨਰਿੰਦਰ) : ਪਟਿਆਲਾ-ਚੀਕਾ ਰੋਡ ’ਤੇ ਪਿੰਡ ਪਹਾੜੀਪੁਰ ਨਜ਼ਦੀਕ ਟਰੱਕ ਦੀ ਲਪੇਟ ’ਚ ਆਉਣ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਬਲਬੇੜਾ ਹਰਭਜਨ ਸਿੰਘ ਨੇ ਦੱਸਿਆ ਕਿ ਪਾਤੜਾਂ ਨੇੜੇ ਪਿੰਡ ਅਰਨੀ ਦੇ ਰਹਿਣ ਵਾਲੇ ਗੁਰਭੇਜ ਸਿੰਘ ਤੇ ਉਨ੍ਹਾਂ ਦੀ ਪਤਨੀ ਬਲਵਿੰਦਰ ਕੌਰ ਆਪਣੇ ਪੀ ਬੀ ਐੱਚ 4766 ਸਪਲੈਂਡਰ ਮੋਟਰਸਾਈਕਲ ’ਤੇ ਪਟਿਆਲਾ ਸਾਈਡ ਤੋਂ ਪਿੰਡ ਅਰਨੀ ਜਾ ਰਹੇ ਸਨ, ਜਦੋਂ ਇਹ ਪਿੰਡ ਪਹਾੜੀਪੁਰ ਕੋਲ ਪਹੁੰਚੇ ਤਾਂ ਅੱਗੇ ਤੋਂ ਆ ਰਹੇ ਟਰੱਕ ਨੰਬਰ ਪੀ ਬੀ 11 ਏ ਕਿਊ 8155 ਨੇ ਕੁਚਲ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਮਿਸ ਯੂਨੀਵਰਸ ਰਹੀ ਹਰਨਾਜ਼ ਸੰਧੂ ਨੂੰ ਲੱਗਾ ਵੱਡਾ ਸਦਮਾ, ਪਿਤਾ ਦਾ ਦੇਹਾਂਤ      

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੁਲਾਜ਼ਮ ਪਹੁੰਚੇ ਤੇ ਹਾਦਸੇ ਦੇ ਸ਼ਿਕਾਰ ਪਤੀ-ਪਤਨੀ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਹਾਦਸੇ ਤੋਂ ਬਾਅਦ ਘਟਨਾ ਵਾਲੀ ਥਾਂ ਤੋਂ ਫਰਾਰ ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਰਾਈਵਰ ਨੂੰ ਕਾਬੂ ਕਰ ਕੇ ਸਖ਼ਤ ਕਾਨੂੰਨ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਏ. ਐੱਸ. ਆਈ. ਦਵਿੰਦਰ ਸਿੰਘ, ਮੁਲਾਜ਼ਮ ਗੁਰਮੀਤ ਸਿੰਘ ਆਦਿ ਵੀ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ : PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਨੌਜਵਾਨ ਨੇ ਖ਼ੁਦ ਨੂੰ ਦੱਸਿਆ ਹਰਿਆਣਾ ਦਾ ਬਦਮਾਸ਼


author

Manoj

Content Editor

Related News