ਸੜਕ ਹਾਦਸੇ 'ਚ ਇਕੋ ਪਿੰਡ ਦੇ ਦੋ ਨੌਜਵਾਨਾਂ ਦੀ ਮੌਤ

10/29/2018 4:37:34 PM

ਲੋਹੀਆਂ ਖਾਸ (ਮਨਜੀਤ) : ਲੋਹੀਆਂ-ਸੁਲਤਾਨਪੁਰ ਰੋਡ 'ਤੇ ਪੈਂਦੇ ਪਿੰਡ ਵਾੜਾ ਬੁੱਧ ਸਿੰਘ ਕੋਲ ਕੁਹਣੀ ਮੌੜ 'ਤੇ ਟੱਰਕ-ਐਕਟਿਵਾ ਦਰਮਿਆਨ ਹੋਈ ਜ਼ਬਰਦਸਤ ਟੱਕਰ ਦੌਰਾਣ ਇਕ ਹੀ ਪਿੰਡ ਦੇ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਲੋਹੀਆਂ ਤੋਂ ਇੱਟਾਂ ਨਾਲ ਭਰਿਆ ਟਰੱਕ ਸੁਲਤਾਨਪੁਰ ਵੱਲ ਨੂੰ ਜਾ ਰਿਹਾ ਸੀ ਕਿ ਜਦੋਂ ਪਿੰਡ ਵਾੜਾ ਬੁੱਧ ਸਿੰਘ ਕੋਲ ਪੈਂਦੇ ਮੌੜ 'ਤੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਐਕਟਿਵਾ ਸਵਾਰ ਦੋ ਨੌਜਵਾਨਾਂ ਨਾਲ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਟੱਕਰ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਸੀ। 

ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੇ ਏ. ਐੱਸ. ਆਈ. ਹੰਸ ਰਾਜ ਤੇ ਸਥਾਨਕ ਥਾਣੇ ਦੇ ਪੁਲਸ ਮੁਲਾਜ਼ਮਾਂ ਨੇ ਤਫਤੀਸ਼ ਸ਼ੁਰੂ ਕਰ ਦਿੱਤੀ। ਏ. ਐੱਸ. ਆਈ. ਹੰਸ ਰਾਜ ਨੇ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੀ ਪਛਾਣ ਰਮਨ ਕੁਮਾਰ ਪੁੱਤਰ ਸਵਰਨ ਸਿੰਘ ਕੌਮ ਅਤੇ ਗੁਰਪ੍ਰੀਤ ਸਿੰਘ ਪੁੱਤਰ ਸਵਰਨ ਦੋਵੇਂ ਵਾਸੀ ਪਿੰਡ ਖੋਸਾ ਤਹਿਸੀਲ ਸ਼ਾਹਕੋਟ ਵਜੋਂ ਹੋਈ। ਪੁਲਸ ਨੇ ਹਾਦਸਾ ਗ੍ਰਸਤ ਵਾਹਨਾਂ ਨੂੰ ਕਬਜ਼ੇ 'ਚ ਲੈ ਲਿਆ ਹੈ ਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।