ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਜਨਮ ਦਿਨ ਵਾਲੇ ਦਿਨ ਬਲੀ ਚਿਖਾ, ਭੁੱਬਾਂ ਮਾਰ ਰੋਇਆ ਸਾਰਾ ਪਿੰਡ
Tuesday, Oct 06, 2020 - 06:00 PM (IST)
ਭਵਾਨੀਗੜ੍ਹ (ਕਾਂਸਲ): ਬੀਤੇ ਦਿਨ ਸਥਾਨਕ ਸ਼ਹਿਰ ਦੀ ਸੰਗਰੂਰ ਰੋਡ ਉਪਰ ਹੋਏ ਸੜਕ ਹਾਦਸੇ 'ਚ ਮਾਰੇ ਗਏ ਨੌਜਵਾਨ ਦੀ ਘਟਨਾ ਸਬੰਧੀ ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਇਕ ਮੋਟਰਸਾਈਕਲ ਚਾਲਕ ਵਿਰੁੱਧ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ।ਪ੍ਰਾਪਤ ਜਾਣਕਾਰੀ ਅਨੁਸਾਰ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ 'ਚ ਮਾਰੇ ਗਏ ਨੌਜਵਾਨ ਲਖਵਿੰਦਰ ਸਿੰਘ ਦੇ ਪਿਤਾ ਸਰਬੰਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇਪੁਲਸ ਨੇ ਦੂਜੇ ਮੋਟਰਸਾਈਕਲ ਚਾਲਕ ਕਰਮਜੀਤ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਪਿੰਡ ਫੱਗੂਵਾਲਾ ਨੂੰ ਹਾਦਸੇ ਲਈ ਜਿੰਮੇਵਾਰ ਠਹਿਰਾਉਂਦਿਆਂ ਕਰਮਜੀਤ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਅੱਜ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ।
ਇਹ ਵੀ ਪੜ੍ਹੋ : ਸ਼ਹੀਦ ਹੋਏ ਫ਼ੌਜੀ ਜਵਾਨ ਦਾ ਪਰਿਵਾਰ ਸਦਮੇ 'ਚ, ਸਰਕਾਰ ਤੋਂ ਕੀਤੀ ਇਨਸਾਫ਼ ਦੀ ਮੰਗ
ਮ੍ਰਿਤਕ ਨੌਜਵਾਨ ਲਖਵਿੰਦਰ ਸਿੰਘ ਜੋ ਕਿ ਪੀ.ਆਰ.ਟੀ.ਸੀ 'ਚ ਬਤੌਰ ਬੱਸ ਚਾਲਕ ਨੌਕਰੀ ਕਰਦਾ ਸੀ ਦਾ ਅੱਜ ਜਨਮ ਦਿਨ ਸੀ ਅਤੇ ਅੱਜ ਉਸ ਦੇ ਜਨਮ ਦਿਨ ਵਾਲੇ ਦਿਨ ਉਸ ਦਾ ਅੰਤਿਮ ਸੰਸਕਾਰ ਹੋਣ ਬਹੁਤ ਹੀ ਦੁੱਖ ਦੀ ਗੱਲ ਸੀ। ਜੋ ਪਰਿਵਾਰ ਲਈ ਨਾ ਸਹਿਣਯੋਗ ਸੀ। ਇਸ ਘਟਨਾ ਨੂੰ ਲੈ ਕੇ ਜਿੱਥੇ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੇਖਣ ਨੂੰ ਮਿਲੀ ਉਥੇ ਹੀ ਭੁੱਬਾਂ ਮਾਰ-ਮਾਰ ਸਾਰਾ ਪਿੰਡ ਵੀ ਰੋਇਿਆ ਅਤੇ ਪਿੰਡ ਵਾਸੀਆਂ ਅਤੇ ਸ਼ਹਿਰ ਤੇ ਇਲਾਕਾ ਨਿਵਾਸੀਆਂ 'ਚ ਇੱਥੇ ਸਖ਼ਤ ਰੋਸ ਪਾਇਆ ਜਾ ਰਿਹਾ ਸੀ ਕਿ ਸ਼ਹਿਰ 'ਚੋਂ ਲੰਘਦੀ ਨੈਸ਼ਨਲ ਹਾਈਵੇ ਨੰਬਰ 7 ਉਪਰ ਛੱਡੇ ਗਏ ਅਣ-ਅਧਿਕਾਰਤ ਕੱਟ ਹਾਦਸਿਆਂ ਨੂੰ ਸੱਦਾ ਦੇ ਕੇ ਲੋਕਾਂ ਲਈ ਜਾਨ ਦਾ ਖੌਅ ਬਣ ਰਹੇ ਹਨ ਅਤੇ ਇਨ੍ਹਾਂ ਕੱਟਾਂ ਨੂੰ ਬੰਦ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਜਿਸ ਕਾਰਨ ਸ਼ਹਿਰ 'ਚ ਅਣਅਧਿਕਾਰਤ ਕੱਟਾਂ ਉਪਰ ਲਗਾਤਾਰ ਹਾਦਸੇ ਵਾਪਰ ਰਹੇ ਹਨ। ਲੋਕਾਂ ਨੇ ਮੰਗ ਕੀਤੀ ਕਿ ਸ਼ਹਿਰ 'ਚ ਅਣਅਧਿਕਾਰਤ ਕੱਟਾਂ ਨੂੰ ਬੰਦ ਕਰਵਾਇਆ ਜਾਵੇ। ਸ਼ਹਿਰ 'ਚ ਕੱਟਾਂ ਉਪਰ ਟ੍ਰੈਫਿਕ ਕੰਟਰੋਲ ਕਰਨ ਵਾਲੀਆਂ ਬੱਤੀਆਂ ਲਗਾਈਆਂ ਜਾਣ ਅਤੇ ਵਾਹਨਾਂ ਦੀ ਸਪੀਡ ਨੂੰ ਘੱਟ ਕਰਨ ਲਈ ਸਪੀਡ ਬਰੇਗਰ ਬਣਾਏ ਜਾਣ ਅਤੇ ਬੈਰੀਗ੍ਰੇਡਿੰਗ ਸਖ਼ਤ ਕੀਤੀ ਜਾਵੇ।
ਇਹ ਵੀ ਪੜ੍ਹੋ : ਹੈਵਾਨੀਅਤ ਦੀਆਂ ਹੱਦਾਂ ਪਾਰ : ਡਰਾ-ਧਮਕਾ ਕੇ ਨਾਬਾਲਗਾ ਨਾਲ 8 ਸਾਲ ਤੱਕ ਕਰਦਾ ਰਿਹਾ ਜਬਰ-ਜ਼ਿਨਾਹ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ ਨੇ ਪੰਜਾਬ ਸਰਕਾਰ ਤੋਂ ਰਾਹੁਲ ਗਾਂਧੀ ਰੈਲੀ ਅਤੇ ਨੈਸ਼ਨਲ ਹਾਈਵੇਅ ਤੇ ਅਣਅਧਿਕਾਰਤ ਕੱਟ ਕਾਰਨ ਹੋਏ ਸੜਕ ਹਾਦਸੇ 'ਚ ਮਾਰੇ ਗਏ ਮੋਟਰਸਾਈਕਲ ਸਵਾਰ ਨੌਜਵਾਨ ਲਖਵਿੰਦਰ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ।ਇੱਥੇ ਦੱਸਣਯੋਗ ਹੈ ਕਿ ਬੀਤੇ ਕੱਲ ਇੱਥੇ ਅਨਾਜ ਮੰਡੀ ਵਿਖੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਰੈਲੀ ਸਮੇਂ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਮੁੱਖ ਮਾਰਗ ਦੀਆਂ ਤਿੰਨ ਸੜਕਾਂ ਆਮ ਟਰੈਫਿਕ ਲਈ ਬੰਦ ਕਰ ਦਿੱਤੀਆਂ ਸਨ।ਸਿਰਫ ਇਕੋ ਸੜਕ ਤੇ ਹੀ ਟਰੈਫਿਕ ਚੱਲਦੀ ਸੀ।ਇਸੇ ਸੜਕ ਤੇ ਬਿਜਲੀ ਗਰਿੱਡ ਦੇ ਨੇੜੇ ਪੈਟਰੋਲ ਪੰਪ ਦੇ ਅੱਗੇ ਅਣਅਧਿਕਾਰਤ ਕੱਟ ਤੇ ਲਖਵਿੰਦਰ ਸਿੰਘ (35) ਵਾਸੀ ਭੱਟੀਵਾਲ ਖੁਰਦ ਹਾਲ ਆਬਾਦ ਬਲਿਆਲ ਰੋਡ ਭਵਾਨੀਗੜ੍ਹ ਜਦੋਂ ਆਪਣੇ ਮੋਟਰਸਾਈਕਲ ਜਾ ਰਿਹਾ ਸੀ ਤਾਂ ਦੂਜੇ ਪਾਸੇ ਤੋਂ ਇਕੋ ਹੋਰ ਮੋਟਰਸਾਈਕਲ ਆ ਕੇ ਉਸ ਦੇ ਮੋਟਰਸਾਈਕਲ ਵਿੱਚ ਵੱਜਿਆ, ਜਿਸ ਕਾਰਨ ਲਖਵਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।