ਸੜਕ ਹਾਦਸੇ ''ਚ 2 ਬੱਚਿਆਂ ਦੇ ਪਿਤਾ ਦੀ ਮੌਤ

06/02/2017 10:29:00 AM

ਫਗਵਾੜਾ (ਜਲੋਟਾ)— ਫਗਵਾੜਾ ਦੇ ਭੋਨੋਕੀ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ 1 ਆਦਮੀ, ਜੋ 2 ਬੱਚਿਆਂ ਦਾ ਪਿਤਾ ਦੱਸਿਆ ਜਾ ਰਿਹਾ ਹੈ, ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸਤਿੰਦਰਜੀਤ ਸਿੰਘ ਪੁੱਤਰ ਸੋਖੀ ਰਾਮ ਵਾਸੀ ਸਰਗੰਦੀ ਵਾਸੀ ਫਿਲੌਰ ਜ਼ਿਲਾ ਜਲੰਧਰ ਦੇ ਰੂਪ 'ਚ ਹੋਈ ਹੈ। ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਭੇਜ ਦਿੱਤੀ ਹੈ। 
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਭਾਨੋਕੀ ਰੋਡ 'ਤੇ ਇਕ ਆਦਮੀ ਗੰਭੀਰ ਹਾਲਤ 'ਚ ਪਿਆ ਹੋਇਆ ਹੈ। ਇਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਲਿਆਇਆ ਗਿਆ ਜਿਥੋਂ ਉਸ ਨੂੰ ਇਲਾਜ ਲਈ ਸਰਕਾਰੀ ਡਾਕਟਰਾਂ ਨੇ ਜਲੰਧਰ ਰੈਫਰ ਕਰ ਦਿੱਤਾ। ਉਸ ਦੀ ਜਲੰਧਰ 'ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਜਾਂਚ ਕਰ ਰਹੀ ਹੈ।