ਭਿਆਨਕ ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ, ਇਕ ਗੰਭੀਰ ਜ਼ਖਮੀ (ਤਸਵੀਰਾਂ)
Friday, Dec 08, 2017 - 01:53 PM (IST)
ਸੰਗਤ ਮੰਡੀ (ਪਰਮਿੰਦਰ, ਮਨਜੀਤ) — ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪਿੰਡ ਮਛਾਣਾ ਦੇ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਨੂੰ ਗੰਭੀਰ ਜ਼ਖਮੀ ਹਾਲਤ 'ਚ ਬਠਿੰਡਾ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿਥੋਂ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।


