ਭਿਆਨਕ ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

Monday, Jul 13, 2020 - 01:07 PM (IST)

ਭਿਆਨਕ ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਭਵਾਨੀਗੜ੍ਹ (ਵਿਕਾਸ, ਸੰਜੀਵ, ਸੋਢੀ, ਕਾਂਸਲ): ਪਿੰਡ ਘਰਾਚੋਂ ਵਿਖੇ ਸੁਨਾਮ ਰੋਡ 'ਤੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਰਮਜੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਉਸਦਾ ਭਰਾ ਸਤਗੁਰ ਸਿੰਘ ਉਰਫ ਗੋਰਾ (35) ਮੋਟਰ ਸਾਇਕਲ 'ਤੇ ਸਵਾਰ ਹੋ ਕੇ ਪਿੰਡ 'ਚ ਹੀ ਕਿਸੇ ਕੰਮ ਗਿਆ ਸੀ ਕਿ ਮੁੱਖ ਮਾਰਗ 'ਤੇ ਡੇਰਾ ਬਾਬਾ ਟਿੱਲਾ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਉਸਦੇ ਭਰਾ ਸਤਗੁਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਬ-ਇੰਸਪੈਕਟਰ ਰਾਜਵੰਤ ਕੁਮਾਰ ਇੰਚਾਰਜ ਪੁਲਸ ਚੈੱਕ ਪੋਸਟ ਘਰਾਚੋਂ ਨੇ ਦੱਸਿਆ ਕਿ ਹਾਦਸੇ ਸਬੰਧੀ ਪੁਲਸ ਨੇ ਅਣਪਛਾਤੇ ਵਾਹਨ ਦੇ ਚਾਲਕ ਖਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Shyna

Content Editor

Related News