ਸੜਕ ਹਾਦਸੇ ''ਚ ਮਾਂ-ਪੁੱਤ ਜ਼ਖਮੀ
Monday, Jun 11, 2018 - 06:29 AM (IST)
ਕਪੂਰਥਲਾ, (ਮਲਹੋਤਰਾ)- ਕਪੂਰਥਲਾ-ਜਲੰਧਰ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਮਾਂ-ਪੁੱਤ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾÎÂਆ ਗਿਆ। ਜਾਣਕਾਰੀ ਦਿੰਦਿਆਂ ਹਸਪਤਾਲ 'ਚ ਜ਼ੇਰੇ ਇਲਾਜ ਜਸਬੀਰ ਕੌਰ ਪਤਨੀ ਮਲਕੀਤ ਨਿਵਾਸੀ ਨਜ਼ਦੀਕ ਵਡਾਲਾ ਫਾਟਕ ਕਪੂਰਥਲਾ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਮਲਕੀਤ ਸਿੰਘ ਦੇ ਨਾਲ ਮੋਟਰਸਾਈਕਲ 'ਤੇ ਘਰ ਦਾ ਘਰੇਲੂ ਸਾਮਾਨ ਲੈਣ ਲਈ ਕਪੂਰਥਲਾ ਜਾ ਰਹੀ ਸੀ, ਜਦੋਂ ਹੀ ਉਹ ਬਾਵਾ ਲਾਲਵਾਨੀ ਸਕੂਲ ਦੇ ਨਜ਼ਦੀਕ ਪਹੁੰਚੇ ਤਾਂ ਪਿੱਛੋਂ ਆਈ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ 'ਚ ਟੱਕਰ ਮਾਰ ਦਿੱਤੀ।

ਜਿਸ ਕਾਰਨ ਉਹ ਸੜਕ 'ਤੇ ਡਿੱਗ ਕੇ ਜ਼ਖਮੀ ਹੋ ਗਏ। ਸਥਾਨਕ ਲੋਕਾਂ ਵੱਲੋਂ ਸਾਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਦੁਰਘਟਨਾ ਉਪਰੰਤ ਕਾਰ ਚਾਲਕ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਪੁਲਸ ਨੂੰ ਸੂਚਨਾ ਦੇ ਦਿੱਤੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
