ਸੜਕ ਹਾਦਸੇ ''ਚ 1 ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
Friday, Jun 15, 2018 - 06:12 AM (IST)

ਬਨੂੜ, (ਗੁਰਪਾਲ)- ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਰਾਜ ਮਾਰਗ 'ਤੇ ਇਕ ਤੇਜ਼ ਰਫ਼ਤਾਰ ਕਾਰ ਨੇ ਅੱਗੇ ਜਾ ਰਹੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਤੇ ਦੂਜੇ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ।
ਜਾਣਕਾਰੀ ਮੁਤਾਬਕ ਇਕ ਮੋਟਰਸਾਈਕਲ 'ਤੇ 2 ਨੌਜਵਾਨ ਜ਼ੀਰਕਪੁਰ ਵੱਲ ਜਾ ਰਹੇ ਸਨ। ਜਦੋਂ ਉਹ ਕੌਮੀ ਰਾਜ ਮਾਰਗ 'ਤੇ ਪੈਂਦੇ ਪਿੰਡ ਕਰਾਲਾਂ ਨਜ਼ਦੀਕ ਪਹੁੰਚੇ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਲਾਜ ਲਈ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਵਿਚ ਲਿਜਾ ਹੀ ਰਹੇ ਸਨ ਕਿ ਇਕ ਨੌਜਵਾਨ ਦਮ ਤੋੜ ਗਿਆ ਤੇ ਦੂਜੇ ਦੀ ਹਾਲਤ ਬਹੁਤ ਨਾਜ਼ੁਕ ਹੈ। ਸੰਪਰਕ ਕਰਨ 'ਤੇ ਜਾਂਚ ਅਧਿਕਾਰੀ ਮਹਿੰਦਰ ਧੋਨੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਵਿਕਰਮਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਜ਼ਖ਼ਮੀ ਦੀ ਗੁਰਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਦੋਵੇਂ ਵਾਸੀ ਪਿੰਡ ਫਤਿਹਪੁਰ ਬੇੜਾਂ ਥਾਣਾ ਡੇਰਾਬਸੀ ਜ਼ਿਲਾ ਮੋਹਾਲੀ ਵਜੋਂ ਹੋਈ ਹੈ।