ਸਡ਼ਕ ਹਾਦਸੇ ਦੌਰਾਨ ਇਕ ਦੀ ਮੌਤ, ਮਾਮਲਾ ਦਰਜ

08/07/2018 6:49:48 AM

ਤਰਨਤਾਰਨ,   (ਰਾਜੂ)-  ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਸਡ਼ਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੇ ਦੋਸ਼ ਹੇਠ ਅਣਪਛਾਤੇ ਵ੍ਹੀਕਲ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁਦਈ ਨਿਸ਼ਾ ਪੁੱਤਰੀ ਸੁੱਚਾ ਸਿੰਘ ਵਾਸੀ ਗਲੀ ਮੰਗਲ ਸਿੰਘ ਵਕੀਲ ਵਾਲੀ ਤਰਨਤਾਰਨ ਨੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਸ ਨੂੰ ਪਤਾ ਲੱਗਾ ਕਿ ਜੰਡਿਆਲਾ ਚੌਕ ਤਰਨਤਾਰਨ ਦੇ ਆਸ-ਪਾਸ ਰੋਡ ’ਤੇ ਕਿਸੇ ਅਣਪਛਾਤੇ ਵ੍ਹੀਕਲ ਚਾਲਕ ਨੇ ਵ੍ਹੀਕਲ ਦੀ ਫੇਟ ਉਸ ਦੇ ਪਿਤਾ ਸੁੱਚਾ ਸਿੰਘ ਨੂੰ ਮਾਰੀ। ਸੱਟਾਂ ਲੱਗਣ ਕਾਰਨ ਉਸ ਦੇ ਪਿਤਾ ਨੂੰ ਸਰਕਾਰੀ ਐਂਬੂਲੈਂਸ ਨੇ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਨੇ ਉਸ ਦੇ ਪਿਤਾ ਨੂੰ ਸੀਰੀਅਸ ਹੋਣ ਕਰ ਕੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ। ਜਿੱਥੇ ਇਲਾਜ ਦੌਰਾਨ ਉਸ ਦੀ  ਮੌਤ ਹੋ ਗਈ। ਇਸ ਸਬੰਧੀ ਤਫਤੀਸ਼ੀ ਅਫਸਰ ਏ. ਐੱਸ. ਆਈ. ਅਮਰੀਕ ਸਿੰਘ ਨੇ ਅਣਪਛਾਤੇ ਵ੍ਹੀਕਲ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।