ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
Wednesday, Aug 15, 2018 - 04:19 AM (IST)
ਅੰਮ੍ਰਿਤਸਰ, (ਬੌਬੀ)- ਥਾਣਾ ਈ-ਡਵੀਜ਼ਨ ਦੀ ਪੁਲਸ ਨੇ ਸੜਕ ਹਾਦਸੇ ’ਚ ਜਗਦੀਪ ਸਿੰਘ ਦੇ ਗੰਭੀਰ ਰੂਪ ’ਚ ਜ਼ਖਮੀ ਹੋਣ ਤੋਂ ਬਾਅਦ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋਣ ਦੇ ਦੋਸ਼ ’ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨਵਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਰਾ ਜੈਦੀਪ ਸਿੰਘ ਤੇ ਰਾਜਗੁਰਿੰਦਰ ਸਿੰਘ ਨਾਲ 1:30 ਵਜੇ ਭਰਾਵਾਂ ਦਾ ਢਾਬੇ ਤੋਂ ਸਰਦਾਰ ਪਗਡ਼ੀ ਹਾਊਸ ਜਾ ਰਿਹਾ ਸੀ ਕਿ ਉਲਟ ਦਿਸ਼ਾ ਤੋਂ ਆ ਰਹੀ ਕਾਰ ਨੰ. ਪੀ ਬੀ 02 ਡੀ ਐੱਨ 5318 ਜੋ ਤੇਜ਼ ਰਫਤਾਰ ਸੀ, ਨੇ ਆ ਕੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ, ਜਿਸ ਨਾਲ ਸਾਰਿਆਂ ਨੂੰ ਸੱਟਾਂ ਲੱਗੀਆਂ ਪਰ ਮੇਰਾ ਭਰਾ ਜਗਦੀਪ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਅਮਨਦੀਪ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਥਾਣਾ ਈ-ਡਵੀਜ਼ਨ ਦੇ ਏ. ਐੱਸ. ਆਈ. ਜਨਕ ਰਾਜ ਨੇ ਮਾਮਲਾ ਦਰਜ ਕਰ ਕੇ ਦੋਸ਼ੀ ਦੀ ਧਰਪਕਡ਼ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।