ਸੜਕ ਹਾਦਸੇ 'ਚ ਪਤੀ-ਪਤਨੀ ਸਮੇਤ 3 ਸਾਲਾ ਮਾਸੂਮ ਦੀ ਮੌਤ

Friday, Dec 07, 2018 - 03:42 PM (IST)

ਸੜਕ ਹਾਦਸੇ 'ਚ ਪਤੀ-ਪਤਨੀ ਸਮੇਤ 3 ਸਾਲਾ ਮਾਸੂਮ ਦੀ ਮੌਤ

ਗੁਰਦਾਸਪੁਰ (ਵਿਨੋਦ) - ਗੁਰਦਾਸਪੁਰ ਦੇ ਪਿੰਡ ਬੱਬੇਹਾਲੀ 'ਚ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਦੀ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ, ਜਿਸ 'ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਅਤੇ ਉਨ੍ਹਾਂ ਦੀ 3 ਸਾਲਾਂ ਮਾਸੂਮ ਬੱਚੀ ਦੀ ਮੌਕੇ 'ਤੇ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਤੀ ਵੀਰੂ, ਪਤਨੀ ਪਿੰਦੂ ਅਤੇ ਬੱਚੀ ਪ੍ਰਭਜੋਤ ਵਾਸੀ ਸੰਤੋਖ ਨਗਰ ਪਿੰਡ ਹਰਜੋਵਾਲ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਉਕਤ ਪਤੀ-ਪਤਨੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੀ ਭਾਣਜੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਪਿੰਡ ਮਰਾੜਾ ਜਾ ਰਹੇ ਸਨ ਕਿ ਰਾਸਤੇ 'ਚ ਇਕ ਤੇਜ਼ ਰਫਤਾਰ ਟਰੈਕਟਰ-ਟਰਾਲੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੇ ਥਾਣਾ ਤਿੱਬੜ ਦੇ ਇੰਚਾਰਜ਼ ਸ਼ਾਮ ਲਾਲ ਨੇ ਕਿ ਦੋਵਾਂ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਭੇਜ ਦਿੱਤਾ ਗਿਆ। ਦੱਸ ਦੇਈਏ ਕਿ ਹਾਦਸਾ ਵਾਪਰਨ ਤੋਂ ਬਾਅਦ ਟਰੈਕਟਰ-ਟਰਾਲੀ ਚਾਲਕ ਟਰਾਲੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੇ ਖਿਲਾਫ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

rajwinder kaur

Content Editor

Related News