ਕੈਪਟਨ ਨੇ ਪੇਂਡੂ ਲਿੰਕ ਸੜਕਾਂ ਲਈ 18 ਕਰੋੜ ਦੀ ਰਾਸ਼ੀ ਕੀਤੀ ਮਨਜ਼ੂਰ : ਚੀਮਾ
Tuesday, Feb 13, 2018 - 04:27 PM (IST)

ਸੁਲਤਾਨਪੁਰ ਲੋਧੀ (ਧੀਰ)— ਵਿਧਾਇਕ ਨਵਤੇਜ ਸਿੰਘ ਚੀਮਾ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਨਗਰੀ ਸੁਲਤਾਨਪੁਰ ਲੋਧੀ 'ਚ 2019 'ਚ ਸ਼ਤਾਬਦੀ ਸਮਾਗਮ ਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਹੁਣ ਤੋਂ ਤਿਆਰੀਆਂ ਸ਼ੁਰੂ ਕਰ ਦੇਣ ਦੇ ਮੱਦੇਨਜ਼ਰ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਲਿੰਕ ਸੜਕਾਂ 202-24 ਕਿਲੋਮੀਟਰ ਵਾਸਤੇ ਕਰੀਬ 18 ਕਰੋੜ ਦੀ ਰਾਸ਼ੀ ਮਨਜ਼ੂਰ ਕਰ ਦਿੱਤੀ ਹੈ। ਜਿਸ ਨਾਲ ਜਲਦੀ ਹੀ ਪੇਂਡੂ ਲਿੰਕ ਸੜਕਾਂ ਦੀ ਵੱਡੇ ਪੱਧਰ 'ਤੇ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰੀ ਵਿਭਾਗ ਵੱਲੋਂ ਵੀ ਦਿੱਲੀ ਦੀ ਟੀਮ ਲਾ ਕੇ ਸਰਵੇ ਕਰਵਾਇਆ ਜਾ ਰਿਹਾ ਹੈ, ਜਿਸ 'ਚ ਸ਼ਹਿਰ ਦੀ ਹਰ ਸਮੱਸਿਆ ਸੀਵਰੇਜ, ਲਾਈਟਾਂ, ਵਾਟਰ ਸਪਲਾਈ, ਸਾਫ ਸਫਾਈ ਆਦਿ ਹੋਰ ਮੁਸ਼ਕਲਾਂ ਵੀ ਪੱਕੇ ਤੌਰ 'ਤੇ ਹੱਲ ਹੋ ਜਾਣਗੀਆਂ। ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਹੱਦ ਗੰਭੀਰ ਹਨ ਅਤੇ ਸਮਾਗਮ ਨੂੰ ਯਾਦਗਾਰੀ ਤੇ ਇਤਿਹਾਸਕ ਬਣਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਪ੍ਰਦੇਸ਼ ਪੰਜਾਬ ਸਕੱਤਰ ਪਰਵਿੰਦਰ ਸਿੰਘ ਪੱਪਾ, ਐੱਨ. ਆਰ. ਆਈ. ਕ੍ਰਿਪਾਲ ਸਿੰਘ ਜੈਨਪੁਰ ਦੀਪਕ ਧੀਰ ਰਾਜੂ ਪ੍ਰਦੇਸ਼ ਕਾਂਗਰਸ ਸਕੱਤਰ, ਵਿਨੋਦ ਕੁਮਾਰ ਗੁਪਤਾ ਪ੍ਰਧਾਨ ਨਗਰ ਕੌਂਸਲ, ਬਲਾਕ ਪ੍ਰਧਾਨ ਮੁਖਤਿਆਰ ਸਿੰਘ ਭਗਤਪੁਰ, ਨਰਿੰਦਰ ਸਿੰਘ ਜੈਨਪੁਰ, ਆਸਾ ਸਿੰਘ ਵਿਰਕ, ਸੰਜੀਵ ਮਰਵਾਹਾ ਸ਼ਹਿਰੀ ਪ੍ਰਧਾਨ, ਸੀ. ਕੌਂਸਲਰ ਅਸ਼ੋਕ ਮੋਗਲਾ, ਜਗਜੀਤ ਸਿੰਘ ਚੰਦੀ, ਹਰਚਰਨ ਸਿੰਘ ਬੱਗਾ, ਬਲਜਿੰਦਰ ਸਿੰਘ ਪੀ. ਏ. ਆਦਿ ਹਾਜ਼ਰ ਸਨ।