ਅੰਡਰ ਗਰਾਊਂਡ ਕੇਬਲ ਵਿਛਾਉਣ ਲਈ ਨਗਰ ਨਿਗਮ ਦੀ ਮਨਜ਼ੂਰੀ ਤੋਂ ਬਿਨਾਂ ਪੁੱਟ ਦਿੱਤੀ ਸੜਕ, ਪੁਲਸ ਕੋਲ ਪੁੱਜਾ ਮਾਮਲਾ

Saturday, May 25, 2024 - 03:24 PM (IST)

ਲੁਧਿਆਣਾ (ਹਿਤੇਸ਼)- ਮਹਾਨਗਰ ’ਚ ਸੜਕਾਂ ਦੇ ਦੁਸ਼ਮਣ ਫਿਰ ਤੋਂ ਸਰਗਰਮ ਹੋ ਗਏ ਹਨ, ਜਿਸ ਦੇ ਤਹਿਤ ਇਕ ਕੰਪਨੀ ਵੱਲੋਂ ਨਗਰ ਨਿਗਮ ਦੀ ਮਨਜ਼ੂਰੀ ਤੋਂ ਬਿਨਾਂ ਅੰਡਰ ਗਰਾਊਂਡ ਕੇਬਲ ਵਿਛਾਉਣ ਲਈ ਸੜਕ ਦੀ ਖੁਦਾਈ ਕਰ ਦਿੱਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਸੋਸ਼ਲ ਮੀਡੀਆ 'ਤੇ ਵਾਇਰਲ ਲੈਟਰ ਨੇ ਕਾਂਗਰਸ 'ਚ ਪਾਈਆਂ ਭਾਜੜਾਂ! ਰਾਜਾ ਵੜਿੰਗ ਨੇ ਦੱਸੀ ਅਸਲੀਅਤ

ਇਸ ਸਬੰਧ ’ਚ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸਾਬਕਾ ਕੌਂਸਲਰ ਨਰਿੰਦਰ ਸ਼ਰਮਾ ਕਾਲਾ ਨੇ ਮੁੱਦਾ ਚੁੱਕਿਆ ਹੈ ਕਿ ਖਾਲਸਾ ਕਾਲਜ ਫਾਰ ਵੂਮੈਨ ਦੇ ਸਾਹਮਣੇ ਐੱਸ. ਬੀ. ਆਈ . ਬੈਂਕ ਵੱਲ ਜਾਣ ਵਾਲੀ ਠੀਕ ਹਾਲਤ ਦੀ ਸੜਕ ਨੂੰ ਮਸ਼ੀਨ ਲਗਾ ਕੇ ਤੋੜਿਆ ਗਿਆ ਹੈ, ਜਿਸ ਦੇ ਲਈ ਕੰਪਨੀ ਦੇ ਮੁਲਾਜ਼ਮ ਨਗਰ ਨਿਗਮ ਦੀ ਮਨਜ਼ੂਰੀ ਪੇਸ਼ ਨਹੀਂ ਕਰ ਸਕੇ, ਜਿਨ੍ਹਾਂ ਖਿਲਾਫ ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ’ਚ ਕਾਰਵਾਈ ਕਰਨ ਦੀ ਮੰਗ ਸਾਬਕਾ ਕੌਂਸਲਰ ਵੱਲੋਂ ਪੁਲਸ ਨੂੰ ਕੀਤੀ ਗਈ ਹੈ ਕਿਉਂਕਿ ਇਸ ਤਰ੍ਹਾਂ ਮਸ਼ੀਨਾਂ ਨਾਲ ਸੜਕਾਂ ਦੀ ਖੁਦਾਈ ਕਰਨ ਨਾਲ ਅੰਡਰਗਰਾਊਂਡ ਵਾਟਰ ਸਪਲਾਈ ਅਤੇ ਸੀਵਰੇਜ ਦੀ ਲਾਈਨ ਨੂੰ ਨੁਕਸਾਨ ਹੋ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਹੰਸ ਰਾਜ ਹੰਸ ਦੇ ਭਾਵੁਕ ਹੋ ਕੇ ਦਿੱਤੇ ਬਿਆਨ ਮਗਰੋਂ Live ਆ ਗਏ ਕਿਸਾਨ ਆਗੂ ਡੱਲੇਵਾਲ, ਆਖੀਆਂ ਇਹ ਗੱਲਾਂ (ਵੀਡੀਓ)

ਇਸ ਸਬੰਧੀ ਗੱਲਬਾਤ ਕਰਦਿਆਂ ਐਕਸੀਅਨ ਸੁਰਿੰਦਰ ਸਿੰਘ ਨੇ ਕਿਹਾ ਕਿ ਅੰਡਰ ਗਰਾਊਂਡ ਕੇਬਲ ਵਿਛਾਉਣ ਲਈ ਕੰਪਨੀ ਵੱਲੋਂ ਅਪਲਾਈ ਕੀਤਾ ਗਿਆ ਹੈ, ਪਰ ਹੁਣ ਨਗਰ ਨਿਗਮ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ। ਇਸ ਤੋਂ ਪਹਿਲਾਂ ਸ਼ੁਰੂ ਕੀਤਾ ਗਿਆ ਸੜਕਾਂ ਦੀ ਖੁਦਾਈ ਦਾ ਕੰਮ ਸ਼ਿਕਾਇਤ ਮਿਲਣ ’ਤੇ ਬੰਦ ਕਰਵਾ ਦਿੱਤਾ ਗਿਆ ਹੈ ਅਤੇ ਉੱਥੇ ਪੁੱਟੇ ਗਏ ਟੋਇਆਂ ’ਚ ਮਿੱਟੀ ਪਾ ਕੇ ਬੰਦ ਕਰਵਾ ਦਿੱਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News