ਪੰਜਾਬ ਦੇ ਹਾਈਵੇਅ ''ਤੇ ਟੂਰਿਸਟ ਬੱਸ ਤੇ ਟਰੱਕ ਦੀ ਭਿਆਨਕ ਟੱਕਰ! ਬੱਸ ਦੇ ਉੱਡੇ ਪਰਖੱਚੇ, ਪਿਆ ਚੀਕ-ਚਿਹਾੜਾ
Sunday, Feb 08, 2026 - 01:03 PM (IST)
ਦਸੂਹਾ (ਝਾਵਰ, ਨਾਗਲਾ)-ਨਾਗਲਾ ਰਾਸ਼ਟਰੀ ਰਾਜਮਾਰਗ ਦਸੂਹਾ ਨੇੜੇ ਚੱਕ ਕਾਸਮ ਉੱਚੀ ਬੱਸੀ ਵਿਖੇ ਅੱਜ ਸਵੇਰੇ ਇਕ ਟੂਰਿਸਟ ਬਸ ਜੋ ਦਿੱਲੀ ਤੋਂ ਜੰਮੂ ਜਾ ਰਹੀ ਸੀ ਅਤੇ ਪਠਾਨਕੋਟ ਸਾਈਡ ਤੋਂ ਦਸੂਹਾ ਵੱਲ ਆ ਰਹੇ ਟਰੱਕ ਨਾਲ ਉਸ ਦੀ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਸਾਹਿਬ ਕੰਪਨੀ ਦੀ ਟੂਰਿਸਟ ਬੱਸ ਦੇ ਡਰਾਈਵਰ ਮੁਸਤਾਕ ਅਹਿਮਦ ਪੁੱਤਰ ਫਰੂਕਦੀਨ ਅਹਿਮਦ ਬਾਸੀ ਜੰਮੂ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਲੋਕਾਂ ਨੇ ਪੁਲਸ ਦੀ ਮਦਦ ਨਾਲ ਉਸ ਨੂੰ ਬੱਸ ਦੇ ਸਟੇਰਿੰਗ ਤੋੜ ਕੇ ਬੜੀ ਮੁਸ਼ਕਿਲ ਨਾਲ ਉਸ ਨੂੰ ਬਾਹਰ ਕੱਢਿਆ ਦੋਵੇਂ ਲੱਤਾਂ 'ਤੇ ਗੰਭੀਰ ਸੱਟਾਂ ਲੱਗੀਆਂ। ਇਸ ਤੋਂ ਇਲਾਵਾ ਬੱਸ ਵਿੱਚ ਸਵਾਰ ਦੁਰਗਾ ਦੱਤ ਪੁੱਤਰ ਹੇਮਰਾਜ ਵਾਸੀ ਨੱਕ ਧਾਮ ਮਜਬੂਤ ਲੋਢਾ ਉਦੋਂ ਪਰ ਜੰਮੂ ਵਿਜੇ ਕੁਮਾਰੀ ਪਤਨੀ ਮਨਿੰਦਰ ਕੁਮਾਰ ਬਾਸੀ ਕਠੂਆ ਅਤੇ ਇਕ ਹੋਰ ਸਵਾਰੀ ਗੰਭੀਰ ਜ਼ਖ਼ਮੀ ਹੋ ਗਈਆਂ।
ਇਹ ਵੀ ਪੜ੍ਹੋ: ਪੰਜਾਬ 'ਚ 22 ਤੇ 24 ਫਰਵਰੀ ਲਈ ਹੋ ਗਿਆ ਵੱਡਾ ਐਲਾਨ! ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ

ਉਨ੍ਹਾਂ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਦਾਖ਼ਲ ਕਰਾਇਆ ਗਿਆ। ਸੂਚਨਾ ਅਨੁਸਾਰ ਬਸ ਅਤੇ ਟਰੱਕ ਦੀ ਜਦੋਂ ਟੱਕਰ ਹੋਈ ਤਾਂ ਬਸ ਅੰਦਰ ਚੀਕ-ਚਿਹਾੜਾ ਪੈ ਗਿਆ। ਪਤਾ ਲੱਗਾ ਕਿ ਬਸ ਅੰਦਰ ਲਗਭਗ 18 ਸਵਾਰੀਆਂ ਸਵਾਰ ਸਨ। ਕੁਝ ਨੂੰ ਮਮੂਲੀ ਸੱਟਾਂ ਵੀ ਲੱਗੀਆਂ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਦਸੂਆ ਦੇ ਏ. ਐੱਸ. ਆਈ. ਮਹਿੰਦਰ ਸਿੰਘ ਜੋ ਪੁਲਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ।
ਇਹ ਵੀ ਪੜ੍ਹੋ: ਲੱਕੀ ਓਬਰਾਏ ਦੇ ਰਿਸ਼ਤੇਦਾਰ ਨੇ ਦੀਪਕ ਬਾਲੀ ਦੀ ਲਾਹੀ ਡੰਡ, ਕਿਹਾ ਖਬਰਾਂ ਨਾ ਲਵਾਓ ਕੁਝ ਕਰੋ
ਉਨ੍ਹਾਂ ਦੱਸਿਆ ਕਿ ਚੱਕ ਕਾਸਮ ਉੱਚੀ ਬੱਸੀ ਦੌਰਾਨ ਸੜਕ ਦੀ ਰਿਪੇਅਰ ਚੱਲ ਰਹੀ ਹੈ ਅਤੇ ਸੜਕ ਵਨ ਵੇਅ ਹੀ ਚੱਲ ਰਹੀ ਹੈ, ਜਿਸ ਕਾਰਨ ਇਹ ਹਾਦਸਾ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਟਰੱਕ ਡਰਾਈਵਰ ਹਾਦਸੇ ਤੋਂ ਬਾਅਦ ਫਰਾਰ ਹੋ ਗਿਆ ਅਤੇ ਮੌਕੇ 'ਤੇ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਅਤੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬਸ ਦੇ ਮੋਹਰਲੇ ਹਿੱਸੇ ਦੇ ਪਰਖੱਚੇ ਉੱਡ ਗਏ।
ਇਹ ਵੀ ਪੜ੍ਹੋ: ਜਲੰਧਰ: Lucky ਓਬਰਾਏ ਕਤਲ ਕਾਂਡ 'ਚ ਇਕ ਹੋਰ CCTV ਆਈ ਸਾਹਮਣੇ! ਖੁੱਲ੍ਹੇ ਵੱਡੇ ਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
