9 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕਾਰਜ ਦੀ ਵਿਧਾਇਕ ਰਾਏ ਨੇ ਕੀਤੀ ਸ਼ੁਰੂਆਤ
Tuesday, Apr 01, 2025 - 09:25 PM (IST)

ਤਰਖਾਣ ਮਾਜਰਾ-(ਵਿਪਨ) ਜ਼ਿਲ੍ਹੇ ਦੇ ਪਿੰਡ ਤਰਖਾਣ ਮਾਜਰਾ ਤੋ ਭਾਦਸੋਂ ਸੜਕ ਦੀ ਮੁਰੰਮਤ ਦਾ ਕਾਰਜ ਕਰੀਬ 09 ਕਰੋੜ 75 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ ਤਾਂ ਜੋ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚੜਾਇਆ ਜਾ ਸਕੇ ਅਤੇ ਰਾਹਗੀਰਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਸਮੱਸਿਆ ਨਾ ਆਵੇ। ਇਹ ਪ੍ਰਗਟਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੜਕ ਦੀ ਮੁਰੰਮਤ ਦਾ ਕਾਰਜ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਦੌਰਾਨ ਸੀਨੀਅਰ ਆਪ ਨੇਤਾ ਤੇ ਬਲਾਕ ਪ੍ਰਧਾਨ ਮਨਦੀਪ ਸਿੰਘ ਪੋਲਾ ਅਤੇ ਬਲਾਕ ਪ੍ਰਧਾਨ ਬਲਵੀਰ ਸਿੰਘ ਸੋਢੀ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਤਰੱਕੀ ਦੇ ਰਾਹ ਦੌੜ ਰਿਹਾ ਹੈ ਪ੍ਰੰਤੂ ਵਿਰੋਧੀ ਸਰਕਾਰ ਨੂੰ ਜਾਣ ਬੁਝ ਕੇ ਬਦਨਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੜਕਾਂ ਦੇ ਨਾਲ ਨਾਲ ਸ਼ਹਿਰ ਦਾ ਵਿਕਾਸ ਜੰਗੀ ਪੱਧਰ ਤੇ ਕਰਵਾਇਆ ਜਾਵੇਗਾ ਤਾਂ ਜੋ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਵਿਕਾਸ ਪੱਖ ਸੂਬੇ ਭਰ ਵਿੱਚੋਂ ਇੱਕ ਨੰਬਰ ਲਿਆਂਦਾ ਜਾ ਸਕੇ। ਉਨ੍ਹਾਂ ਦੱਸਿਆ ਕਿ 9 ਕਰੋੜ 75 ਲੱਖ ਦੀ ਲਾਗਤ ਨਾਲ 10 ਕਿਲੋਮੀਟਰ ਸੜਕ ਦੇ ਮੁਰੰਮਤ ਦਾ ਕਾਰਜ ਸ਼ੁਰੂ ਕੀਤਾ ਗਿਆ ਹੈ ਜਦੋਂ ਕਿ 61 ਲੱਖ ਰੁਪਏ ਦੀ ਲਾਗਤ ਨਾਲ ਇਲਾਕੇ ਦੀ ਸੜਕਾਂ ਦੀ ਨੁਹਾਰ ਬਦਲੀ ਜਾਵੇਗੀ।