ਸੜਕੀ ਨਿਯਮ ਤੋੜਨ ਵਾਲਿਆਂ ’ਤੇ ਟ੍ਰੈਫਿਕ ਪੁਲਸ ਨੇ ਕੱਸਿਆ ਸ਼ਿਕੰਜਾ
Sunday, Jun 28, 2020 - 12:12 PM (IST)
ਕੁਰਾਲੀ (ਬਠਲਾ) : ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ 'ਤੇ ਨਕੇਲ ਕੱਸਣ ਅਤੇ ਟ੍ਰੈਫਿਕ ਵਿਵਸਥਾ ’ਚ ਸੁਧਾਰ ਕਰਨ ਸਬੰਧੀ ਐੱਸ. ਐੱਸ. ਪੀ. ਕੁਲਦੀਪ ਸਿੰਘ ਦੇ ਹੁਕਮਾਂ ’ਤੇ ਡੀ. ਐੱਸ. ਪੀ. ਮੁੱਲਾਂਪੁਰ ਗਰੀਬਦਾਸ ਅਮਰੋਜ ਸਿੰਘ ਦੀ ਅਗਵਾਈ ਹੇਠ ਟ੍ਰੈਫਿਕ ਪੁਲਸ ਇੰਚਾਰਜ ਅਵਤਾਰ ਸਿੰਘ ਤੇ ਹੋਰ ਮੁਲਾਜ਼ਮਾਂ ਵੱਲੋਂ ਬੱਸ ਅੱਡੇ ’ਤੇ ਨਾਕਾ ਲਾਇਆ ਗਿਆ ਅਤੇ ਇਸ ਦੌਰਾਨ ਟ੍ਰੈਫਿਕ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਦੀ ਚੈਕਿੰਗ ਕਰਦੇ ਹੋਏ ਲਗਭਗ 31 ਚਲਾਨ ਕੱਟੇ ਗਏ। ਚੈਕਿੰਗ ਦੌਰਾਨ ਵਾਹਨ ਚਾਲਕਾਂ ਦੇ ਕਾਗਜ਼ਾਤਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਡੀ. ਐੱਸ. ਪੀ. ਅਮਰੋਜ ਸਿੰਘ ਨੇ ਦੱਸਿਆ ਕਿ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਲਕਾਂ ’ਤੇ ਲਗਾਮ ਕੱਸਣ ਲਈ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਲੋਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਹੋ ਸਕਣ।