ਰੋਡ ਸ਼ੋਅ ਕੱਢਣ ’ਤੇ ਅਕਾਲੀ ਦਲ ਦੇ ਉਮੀਦਵਾਰ ਛੋਟੇਪੁਰ ਤੇ ‘ਆਪ’ ਉਮੀਦਵਾਰ ਸ਼ੈਰੀ ਕਲਸੀ ਵਿਰੁੱਧ ਕੇਸ ਦਰਜ
Friday, Feb 11, 2022 - 10:50 AM (IST)
ਬਟਾਲਾ (ਬੇਰੀ) - ਰੋਡ ਸ਼ੋਅ ਕੱਢ ਕੇ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਵਾਲੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਿਰੁੱਧ ਪੁਲਸ ਨੇ ਵੱਖ-ਵੱਖ ਕੇਸ ਦਰਜ ਕੀਤੇ ਹਨ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਨੇ ਆਪਣੇ ਸਮਰਥਕਾਂ ਨਾਲ 13 ਕਾਰਾਂ ਅਤੇ 15 ਮੋਟਰਸਾਈਕਲਾਂ ਨਾਲ ਪਿੰਡ ਦੀਵਾਨੀਵਾਲ ਤੋਂ ਮਸਾਣੀਆਂ ਤੱਕ ਰੋਡ ਸ਼ੋਅ ਕੱਢ ਕੇ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਪੁਲਸ ਨੇ ਸੁੱਚਾ ਸਿੰਘ ਛੋਟੇਪੁਰ ਵਿਰੁੱਧ ਬਣਦੀ ਧਾਰਾ ਤਹਿਤ ਕੇਸ ਦਰਜ ਕਰ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਇੱਜ਼ਤ ਦੀ ਖਾਤਰ ਭਰਾ ਨੇ ਕੀਤਾ ਭੈਣ ਦਾ ਕਤਲ, ਜ਼ਮੀਨ ’ਚ ਦਫ਼ਨਾਈ ਲਾਸ਼
ਇਸੇ ਤਰ੍ਹਾਂ ਥਾਣਾ ਸੇਖਵਾਂ ਦੇ ਏ.ਐੱਸ.ਆਈ. ਸੰਤੋਖ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੇ ਸਮਰਥਕਾਂ ਸਮੇਤ ਪਿੰਡ ਵਡਾਲਾ ਗ੍ਰੰਥੀਆਂ ਤੋਂ ਭਾਗੀਆਂ ਤੱਕ ਰੋਡ ਸ਼ੋਅ ਕੱਢਿਆ ਸੀ। ਇਸ ਰੋਡ ਸ਼ੋਅ ਦੌਰਾਨ ਉਨ੍ਹਾਂ ਨੇ ਚੋਣ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਪੁਲਸ ਨੇ ਸ਼ੈਰੀ ਕਲਸੀ ਵਿਰੁੱਧ ਬਣਦੀ ਧਾਰਾ ਤਹਿਤ ਕੇਸ ਦਰਜ ਕਰ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ
ਰੈਲੀ ਦੌਰਾਨ ਭਾਰੀ ਇਕੱਠ ਕਰਨ ’ਤੇ ਅਕਾਲੀ ਦਲ ਦੇ ਉਮੀਦਵਾਰ ਰਾਜਨਬੀਰ ਘੁਮਾਣ ਵਿਰੁੱਧ ਕੇਸ ਦਰਜ
ਰੈਲੀ ਦੌਰਾਨ ਭਾਰੀ ਇਕੱਠ ਕਰ ਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਤਹਿਤ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਅਕਾਲੀ ਦਲ ਦੇ ਉਮੀਦਵਾਰ ਰਾਜਨਬੀਰ ਸਿੰਘ ਘੁਮਾਣ ਵੱਲੋਂ ਸ੍ਰੀ ਹਰਗੋਬਿੰਦਪੁਰ ਦੀ ਦਾਣਾ ਮੰਡੀ ਵਿਖੇ ਰੈਲੀ ਦੌਰਾਨ 5 ਹਜ਼ਾਰ ਤੋਂ ਵੱਧ ਲੋਕਾਂ ਦਾ ਇਕੱਠ ਕੀਤਾ ਗਿਆ ਸੀ। ਅਜਿਹਾ ਕਰ ਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੋਵਿਡ 19 ਤੋਂ ਬਚਾਅ ਲਈ ਜਾਰੀ ਹੁਕਮਾਂ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਚੋਣ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬਿਆਨਾਂ ਦੇ ਆਧਾਰ ’ਤੇ ਰਾਜਨਬੀਰ ਸਿੰਘ ਘੁਮਾਣ ਵਿਰੁੱਧ ਬਣਦੀ ਧਾਰਾ ਤਹਿਤ ਕੇਸ ਦਰਜ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)