ਸਬਜ਼ੀਆਂ ਤੇ ਫ਼ਲਾਂ ਦੇ ਸਿੱਧੇ ਮੰਡੀਕਰਨ ਲਈ ਮਾਨ ਸਰਕਾਰ ਵੱਲੋਂ ਰੋਡਮੈਪ ਕੀਤਾ ਜਾਵੇਗਾ ਤਿਆਰ : ਕੁਲਦੀਪ ਧਾਲੀਵਾਲ

Friday, Aug 05, 2022 - 07:01 PM (IST)

ਸਬਜ਼ੀਆਂ ਤੇ ਫ਼ਲਾਂ ਦੇ ਸਿੱਧੇ ਮੰਡੀਕਰਨ ਲਈ ਮਾਨ ਸਰਕਾਰ ਵੱਲੋਂ ਰੋਡਮੈਪ ਕੀਤਾ ਜਾਵੇਗਾ ਤਿਆਰ : ਕੁਲਦੀਪ ਧਾਲੀਵਾਲ

ਚੰਡੀਗੜ੍ਹ (ਬਿਊਰੋ) : ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਸਰਕਾਰ ਵੱਲੋਂ ਅਗਲੇ ਪੰਜ ਸਾਲ ਵਿਚ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਬਾਹਰ ਕੱਢਣ ਲਈ ਠੋਸ ਕਦਮ ਉਠਾਏ ਜਾਣਗੇ, ਜਿਨ੍ਹਾਂ ਨੂੰ ਹੇਠਲੇ ਪੱਧਰ ’ਤੇ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਕ ਉੱਚ ਪੱਧਰੀ ਵਫ਼ਦ ਅਤੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ ਦੌਰਾਨ ਦੁਨੀਆ ਭਰ ਦੇ ਖੇਤੀਬਾੜੀ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਝੋਨੇ ਦੇ ਬਦਲਵੇਂ ਲਾਹੇਵੰਦ ਹੱਲ ਲਈ ਸੁਝਾਅ ਦੇਣ, ਜਿਨ੍ਹਾਂ ਨੂੰ ਲਾਗੂ ਕਰਨ ਲਈ ਸਰਕਾਰ ਵੱਲੋਂ ਸੁਹਿਰਦ ਯਤਨ ਕੀਤੇ ਜਾਣਗੇ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਬਜ਼ੀਆਂ ਅਤੇ ਫ਼ਲਾਂ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਰੋਡਮੈਪ ਤਿਅਰ ਕੀਤਾ ਜਾ ਰਿਹਾ, ਜਿਸ ਲਈ ਮਾਹਿਰ ਆਪਣੇ ਸੁਝਾਅ ਖੇਤੀਬਾੜੀ ਮਹਿਕਮੇ ਨਾਲ ਸਾਂਝੇ ਕਰਨ। ਮੰਤਰੀ ਨੇ ਕਿਹਾ ਕਿ ਫ਼ਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਅਤੇ ਮਿਆਰ ਨੂੰ ਵਧਾਉਣ ਲਈ ਸੂਬੇ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਫ਼ਲ ਅਤੇ ਸਬਜ਼ੀਆਂ ਬਹੁਤਾ ਦੇਰ ਸੰਭਾਲ ਕੇ ਨਹੀਂ ਰੱਖੀਆਂ ਜਾ ਸਕਦੀਆਂ।

ਇਹ ਵੀ ਪੜ੍ਹੋ : ਸੰਸਦ ’ਚ ਕਿਸਾਨਾਂ ਦੇ ਹੱਕ ’ਚ ਗਰਜੀ ਹਰਸਿਮਰਤ ਬਾਦਲ, ਖ਼ਰਾਬ ਫ਼ਸਲਾਂ ਲਈ ਮੰਗਿਆ ਵਿੱਤੀ ਪੈਕੇਜ

ਸੂਬੇ ਤੋਂ ਦੂਰ-ਦੁਰਾਡੇ ਦੇਸ਼ ਅਤੇ ਵਿਦੇਸ਼ਾਂ ’ਚ ਫਲ ਅਤੇ ਸਬਜ਼ੀਆਂ ਭੇਜਣੀਆਂ ਬਾਰਾ ਨਹੀਂ ਖਾਂਦੀਆਂ ਕਿਉਂਕਿ ਸੂਬੇ ਦੀਆਂ ਸਰਹੱਦਾਂ ਤੋਂ ਬੰਦਰਗਾਹਾਂ ਬਹੁਤ ਦੂਰ ਹਨ ਅਤੇ ਪਹਿਲਾਂ ਬੰਦਰਗਾਹ ਪਹੁੰਚਣ ’ਚ ਕਈ-ਕਈ ਦਿਨ ਲੱਗ ਜਾਂਦੇ ਹਨ ਅਤੇ ਉਸ ਤੋਂ ਬਾਅਦ ਸਮੰੁਦਰੀ ਰਸਤੇ ਰਾਹੀਂ ਦੂਜੇ ਦੇਸ਼ਾਂ ਤੱਕ ਪਹੁੰਚਣ ਵਿਚ ਕਈ ਦਿਨ ਲੱਗ ਜਾਂਦੇ ਹਨ, ਉਦੋਂ ਤੱਕ ਫ਼ਲ ਅਤੇ ਸਬਜ਼ੀਆਂ ਖਰਾਬ ਹੋ ਜਾਂਦੀਆਂ ਹਨ। ਇਸੇ ਤਰ੍ਹਾਂ ਹਵਾਈ ਜਹਾਜ਼ਾਂ ਰਾਹੀਂ ਫਲ ਅਤੇ ਸਬਜ਼ੀਆਂ ਭੇਜਣਾ ਵੀ ਕਿਸਾਨਾਂ ਨੂੰ ਬਾਰਾ ਨਹੀਂ ਖਾਂਦਾ ਕਿਉਂਕਿ ਹਵਾਈ ਜਹਾਜ਼ ਰਾਹੀਂ ਖਰਚਾ ਹੀ ਬਹੁਤ ਪੈ ਜਾਂਦਾ ਹੈ।ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੂਬੇ ਵਿਚ ਹੀ ਸਿੱਧਾ ਮੰਡੀਕਰਨ ਢਾਂਚਾ ਖੜ੍ਹਾ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਸੂਬੇ ਵਿਚ ਕਿਸਾਨਾਂ ਲਈ ਛੋਟੇ ਕੋਲਡ ਸਟੋਰ ਅਤੇ ਪੈਕ ਹਾਊਸ ਬਣਾਏ ਜਾਣਗੇ ਤਾਂ ਜੋ ਕਿਸਾਨ ਫ਼ਲਾਂ ਅਤੇ ਸਬਜ਼ੀਆਂ ਨੂੰ ਕਈ ਦਿਨ ਸੰਭਾਲ ਕੇ ਰੱਖਿਆ ਜਾ ਸਕੇ ਅਤੇ ਵਧੀਆ ਮੁੱਲ ’ਤੇ ਕਿਸਾਨ ਸਿੱਧਾ ਖਪਤਕਾਰਾਂ ਨੂੰ ਵੇਚ ਸਕਣ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਗੁਰਵਿੰਦਰ ਸਿੰਘ, ਬਾਗਵਾਨੀ ਵਿਭਾਗ ਦੀ ਡਾਇਰੈਕਟਰ ਡਾ. ਸਲਿੰਦਰ ਕੌਰ, ਕੇਂਦਰੀ ਖੇਤੀਬਾੜੀ ਮੰਤਰਾਲੇ ਤੋਂ ਹਰਪ੍ਰੀਤ ਸਿੰਘ, ਖੇਤੀਬਾੜੀ ਮਹਿਰ ਡਾ. ਐੱਸ. ਐੱਨ. ਚੰਡਾਕ ਅਤੇ ਅਮਿਤ ਭਾਰਦਵਾਜ ਵੀ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ : ਕੈਲੀਫੋਰਨੀਆ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ


author

Manoj

Content Editor

Related News