ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਖੇਡਾਂ 'ਚ ਨੰਬਰ ਇਕ ਸੂਬਾ ਬਣਾਉਣ ਲਈ ਰੋਡਮੈਪ ਤਿਆਰ : ਮੀਤ ਹੇਅਰ

Thursday, Jul 06, 2023 - 02:36 PM (IST)

ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਖੇਡਾਂ 'ਚ ਨੰਬਰ ਇਕ ਸੂਬਾ ਬਣਾਉਣ ਲਈ ਰੋਡਮੈਪ ਤਿਆਰ : ਮੀਤ ਹੇਅਰ

ਚੰਡੀਗੜ੍ਹ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ 'ਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦੀ ਵਚਨਬੱਧਤਾ ’ਤੇ ਚੱਲਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਦਾ ਖਰੜੇ ਨੂੰ ਕਰੀਬ ਤਿਆਰ ਕਰ ਲਿਆ ਗਿਆ ਹੈ ਅਤੇ ਜਲਦ ਹੀ ਮੁੱਖ ਮੰਤਰੀ ਵੱਲੋਂ ਜਾਰੀ ਕੀਤੀ ਜਾਵੇਗੀ।

PunjabKesari
ਇਹ ਜਾਣਕਾਰੀ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਜਵੀਜ਼ਤ ਖੇਡ ਨੀਤੀ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਤੋਂ ਬਾਅਦ ਜਾਰੀ ਪ੍ਰੈੱਸ ਬਿਆਨ ਰਾਹੀਂ ਦਿੱਤੀ। ਇਸ ਤੋਂ ਪਹਿਲਾਂ ਖੇਡ ਮੰਤਰੀ ਨੇ ਖੇਡ ਨੀਤੀ ਦਾ ਖਰੜਾ ਤਿਆਰ ਕਰਨ ਲਈ ਖੇਡ ਮਾਹਿਰਾਂ ਦੀ ਬਣਾਈ ਕਮੇਟੀ ਨਾਲ ਨਿਰੰਤਰ ਮੀਟਿੰਗਾਂ ਕੀਤੀਆਂ ਗਈਆਂ ਸਨ ਅਤੇ ਖਿਡਾਰੀਆਂ ਤੇ ਖੇਡਾਂ ਨਾਲ ਜੁੜੀਆਂ ਵੱਖ-ਵੱਖ ਸੰਸਥਾਵਾਂ ਦੀ ਫੀਡਬੈਕ ਵੀ ਲਈ ਗਈ।

PunjabKesari
ਮੀਤ ਹੇਅਰ ਨੇ ਕਿਹਾ ਕਿ ਖੇਡ ਸੱਭਿਆਚਾਰ ਪੈਦਾ ਕਰਨ ਲਈ ਪਿੰਡ/ਸ਼ਹਿਰ ਪੱਧਰ ਤੋਂ ਸੂਬਾ ਪੱਧਰ ਤੱਕ ਖੇਡ ਨਰਸਰੀਆਂ ਤੋਂ ਲੈ ਕੇ ਸੈਂਟਰ ਆਫ਼ ਐਕਸੀਲੈਂਸ ਬਣਾਏ ਜਾਣ ਉਤੇ ਜ਼ੋਰ ਦਿੱਤਾ ਗਿਆ ਹੈ। ਖਿਡਾਰੀਆਂ ਦੀਆਂ ਪ੍ਰਾਪਤੀਆਂ ਦੇ ਹਿਸਾਬ ਨਾਲ ਸਿੱਧੀਆਂ ਨੌਕਰੀਆਂ ਦਾ ਪ੍ਰਬੰਧ ਕਰਨਾ, ਖਿਡਾਰੀਆਂ ਦੀ ਖੁਰਾਕ, ਸਿਖਲਾਈ ਅਤੇ ਸੱਟਾਂ-ਫੇਟਾਂ ਤੋਂ ਉਭਾਰਨ ਲਈ ਵਿਸ਼ੇਸ਼ ਸੈਂਟਰ, ਕੋਚਾਂ ਦਾ ਮਾਣ-ਸਨਮਾਨ ਅਤੇ ਖੇਡਾਂ ਦੀ ਪ੍ਰਮੋਸ਼ਨ ਲਈ ਕੰਮ ਕਰਨ ਵਾਲੀਆਂ ਸਖਸ਼ੀਅਤਾਂ/ਸੰਸਥਾਵਾਂ ਦਾ ਸਨਮਾਨ ਖੇਡ ਨੀਤੀ ਦਾ ਅਹਿਮ ਹਿੱਸਾ ਹੋਵੇਗਾ।

PunjabKesari
ਖੇਡ ਮੰਤਰੀ ਨੇ ਦੱਸਿਆ ਕਿ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਖਿਡਾਰੀਆਂ ਦੀ ਵਿੱਤੀ ਮਦਦ ਤੋਂ ਲੈ ਕੇ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਦਾ ਨਗਦ ਰਾਸ਼ੀ ਨਾਲ ਸਨਮਾਨ ਉਤੇ ਵੀ ਜ਼ੋਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜਿਹੜੇ ਖੇਡ ਮੁਕਾਬਲੇ ਇਨਾਮ ਰਾਸ਼ੀ ਵਾਲੀ ਸੂਚੀ 'ਚ ਨਹੀਂ ਸ਼ਾਮਲ ਸਨ, ਉਨ੍ਹਾਂ ਨੂੰ ਸ਼ਾਮਲ ਕਰਨਾ ਅਤੇ ਪੈਰਾ ਸਪੋਰਟਸ ਦੇ ਨਾਲ ਸਪੈਸ਼ਲ ਓਲੰਪਿਕਸ/ਬਲਾਈਂਡ/ਡੈਫ ਖੇਡਾਂ ਦੇ ਤਮਗ਼ਾ ਜੇਤੂਆਂ ਨੂੰ ਵੀ ਨਗਦ ਰਾਸ਼ੀ ਦੇਣ ਦੀ ਸਿਫਾਰਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਮਾਂ ਖੇਡ ਕਬੱਡੀ ਨੂੰ ਪਿਆ ਵੱਡਾ ਘਾਟਾ, ਸਟਾਰ ਰੇਡਰ Jesus Chavez ਦਾ ਹੋਇਆ ਦਿਹਾਂਤ
ਮੀਤ ਹੇਅਰ ਨੇ ਦੱਸਿਆ ਕਿ ਕੋਚਾਂ ਦੀ ਭਰਤੀ ਅਤੇ ਖੇਡ ਵਿਭਾਗ 'ਚ ਵੱਖ-ਵੱਖ ਆਸਾਮੀਆਂ ਭਰਨ ਉਤੇ ਵੀ ਜ਼ੋਰ ਦਿੱਤਾ ਜਾਵੇਗਾ। ਮੌਜੂਦਾ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ ਨਵੇਂ ਖੇਡ ਸਟੇਡੀਅਮਾਂ ਦੀ ਉਸਾਰੀ 'ਚ ਖੇਡ ਗਰਾਊਂਡ ਨੂੰ ਬਣਾਉਣ ਉਤੇ ਹੀ ਧਿਆਨ ਕੇਂਦਰਿਤ ਕੀਤਾ ਜਾਵੇਗਾ। ਮੀਟਿੰਗ 'ਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਪੀ. ਆਨੰਦ ਕੁਮਾਰ ਤੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਵੀ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Aarti dhillon

Content Editor

Related News