ਡਿਲੀਵਰੀ ਮਗਰੋਂ ਔਰਤ ਦੀ ਹੋ ਗਈ ਮੌਤ, ਪਰਿਵਾਰ ਨੇ ਡਾਕਟਰਾਂ ''ਤੇ ਇਲਜ਼ਾਮ ਲਾਉਂਦਿਆਂ ਜਾਮ ਕਰ''ਤੇ ਰੋਡ

Friday, Nov 29, 2024 - 05:48 AM (IST)

ਡਿਲੀਵਰੀ ਮਗਰੋਂ ਔਰਤ ਦੀ ਹੋ ਗਈ ਮੌਤ, ਪਰਿਵਾਰ ਨੇ ਡਾਕਟਰਾਂ ''ਤੇ ਇਲਜ਼ਾਮ ਲਾਉਂਦਿਆਂ ਜਾਮ ਕਰ''ਤੇ ਰੋਡ

ਖੰਨਾ (ਬਿਪਨ)- ਖੰਨਾ ਦੇ ਜੀ.ਟੀ. ਰੋਡ 'ਤੇ ਉਸ ਸਮੇਂ ਮਾਹੌਲ ਗਰਮਾ ਗਿਆ, ਜਦੋਂ ਬਾਜਵਾ ਹਸਪਤਾਲ 'ਚ ਜਣੇਪੇ ਤੋਂ ਬਾਅਦ ਇਕ ਔਰਤ ਦੀ ਮੌਤ ਹੋ ਗਈ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਡਾਕਟਰਾਂ 'ਤੇ ਲਾਪਰਵਾਹੀ ਦਾ ਇਲਜ਼ਾਮ ਲਗਾ ਕੇ ਰੋਡ ਜਾਮ ਕਰ ਦਿੱਤਾ। 

ਇਕ ਪਾਸੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਕਿਸਾਨ ਯੂਨੀਅਨ ਨਾਲ ਮਿਲ ਕੇ ਪਹਿਲਾਂ ਹਸਪਤਾਲ ਦੇ ਬਾਹਰ ਧਰਨਾ ਦਿੱਤਾ ਅਤੇ ਫਿਰ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਇਸ ਦੇ ਨਾਲ ਹੀ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਵੱਲੋਂ ਇਸ ਵਿਰੋਧ 'ਚ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਦੋਵੇਂ ਧਿਰਾਂ ਆਹਮੋ-ਸਾਹਮਣੇ ਆ ਗਈਆਂ, ਜਿਸ ਮਗਰੋਂ ਮਾਮਲਾ ਸੁਲਝਾਉਣ ਲਈ ਪੁਲਸ ਨੂੰ ਆਉਣਾ ਪਿਆ।

ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਮ੍ਰਿਤਕਾ ਸੰਦੀਪ ਕੌਰ ਦੇ ਪਤੀ ਜਗਜੀਤ ਸਿੰਘ ਨੇ ਇਲਜ਼ਾਮ ਲਾਇਆ ਕਿ ਉਸ ਦੀ ਪਤਨੀ ਨੂੰ ਜਣੇਪੇ ਤੋਂ ਬਾਅਦ ਵੀ ਖੂਨ ਵਗਦਾ ਰਿਹਾ, ਪਰ ਡਾਕਟਰਾਂ ਨੇ ਉਸ ਦਾ ਇਲਾਜ ਨਹੀਂ ਕੀਤਾ। ਸਟਾਫ਼ ਨੇ ਡਾਕਟਰ ਨੂੰ ਸਮੇਂ ਸਿਰ ਨਹੀਂ ਬੁਲਾਇਆ। ਇਹ ਹਸਪਤਾਲ ਸਟਾਫ਼ ਦੀ ਬਹੁਤ ਵੱਡੀ ਲਾਪਰਵਾਹੀ ਸੀ। 

ਇਹ ਵੀ ਪੜ੍ਹੋ- ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਜਾਰੀ ਹੋਏ ਸਖ਼ਤ ਨਿਰਦੇਸ਼, ਕੀਤੀ ਕੋਤਾਹੀ ਤਾਂ ਭੁਗਤਣਾ ਪਵੇਗਾ ਅੰਜਾਮ

ਇਸ ਤੋਂ ਬਾਅਦ ਉਸ ਦੀ ਪਤਨੀ ਨੂੰ ਦੂਜੇ ਹਸਪਤਾਲ ਭੇਜ ਦਿੱਤਾ ਗਿਆ, ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ ਤੇ ਉਸ ਦੀ ਪਤਨੀ ਦੀ ਮੌਤ ਹੋ ਚੁੱਕੀ ਸੀ। ਉਸ ਨੇ ਕਿਹਾ ਕਿ ਉਨ੍ਹਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਡਾਕਟਰ ਤੇ ਸਟਾਫ਼ ਖ਼ਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਦੇ ਜ਼ਿਲ੍ਹਾ ਮੀਤ ਪ੍ਰਧਾਨ ਉੱਤਮ ਸਿੰਘ ਨੇ ਕਿਹਾ ਕਿ ਸੰਦੀਪ ਕੌਰ ਦੀ ਮੌਤ ਡਾਕਟਰਾਂ ਦੀ ਅਣਗਹਿਲੀ ਕਾਰਨ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ ਇਨਸਾਫ਼ ਲਈ ਲਾਇਆ ਗਿਆ ਹੈ। ਜੇਕਰ ਲੋੜ ਪਈ ਤਾਂ ਪੰਜਾਬ ਭਰ ਦੇ ਕਿਸਾਨ ਇੱਥੇ ਆਉਣਗੇ। ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।

ਦੂਜੇ ਪਾਸੇ ਬਾਜਵਾ ਹਸਪਤਾਲ ਦੇ ਬਾਹਰ ਧਰਨੇ ਦੌਰਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਵੱਲੋਂ ਹੰਗਾਮੀ ਮੀਟਿੰਗ ਸੱਦੀ ਗਈ। ਆਈ.ਐੱਮ.ਏ. ਦੇ ਪ੍ਰਧਾਨ ਡਾਕਟਰ ਅਮਰਜੀਤ ਸਿੰਘ ਬਜਾਜ ਨੇ ਕਿਹਾ ਕਿ ਔਰਤ ਦੀ ਮੌਤ ਵਿੱਚ ਡਾਕਟਰ ਦੀ ਕੋਈ ਲਾਪਰਵਾਹੀ ਨਹੀਂ ਹੈ। ਜੇਕਰ ਫਿਰ ਵੀ ਪਰਿਵਾਰਕ ਮੈਂਬਰ ਅਜਿਹਾ ਮਹਿਸੂਸ ਕਰਦੇ ਹਨ ਤਾਂ ਉਹ ਪੋਸਟਮਾਰਟਮ ਕਰਵਾ ਕੇ ਕਾਨੂੰਨੀ ਪ੍ਰਕਿਰਿਆ ਦਾ ਸਹਾਰਾ ਲੈ ਸਕਦੇ ਹਨ। ਪਰ ਇਸ ਤਰ੍ਹਾਂ ਵਿਰੋਧ ਕਰਨਾ ਅਤੇ ਹਸਪਤਾਲ ਦੀ ਬਦਨਾਮੀ ਦੇ ਨਾਲ-ਨਾਲ ਹੋਰ ਮਰੀਜ਼ਾਂ ਨੂੰ ਪ੍ਰੇਸ਼ਾਨ ਕਰਨਾ ਗੈਰ-ਕਾਨੂੰਨੀ ਹੈ। 

ਇਹ ਵੀ ਪੜ੍ਹੋ- ਘਰ ਛੱਡ ਪ੍ਰੇਮੀ ਨਾਲ ਫਰਾਰ ਹੋ ਗਈ ਮਾਂ, ਪੁੱਤ ਨੇ ਸੜਕ ਵਿਚਾਲੇ ਘੇਰ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਮਾਂ ਦਾ ਆਸ਼ਕ

ਡਾ. ਬਜਾਜ ਨੇ ਕਿਹਾ ਕਿ ਉਨ੍ਹਾਂ ਕੋਲੋਂ ਸਿੱਧੇ ਪੈਸੇ ਮੰਗੇ ਜਾ ਰਹੇ ਹਨ। ਇਹ ਬਿਲਕੁਲ ਗਲਤ ਹੈ। ਉਹ ਇਸ ਦਾ ਵਿਰੋਧ ਕਰਦੇ ਹਨ। ਉਨ੍ਹਾਂ ਦੀ ਐਸੋਸੀਏਸ਼ਨ ਪ੍ਰਦਰਸ਼ਨਕਾਰੀਆਂ ਦੇ ਖਿਲਾਫ ਹੈ ਅਤੇ ਫੈਸਲਾ ਕੀਤਾ ਗਿਆ ਕਿ ਜਦੋਂ ਤੱਕ ਧਰਨਾ ਨਹੀਂ ਚੁੱਕਿਆ ਜਾਂਦਾ, ਉਦੋਂ ਤੱਕ ਪ੍ਰਾਈਵੇਟ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਠੱਪ ਰਹਿਣਗੀਆਂ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News