192 ਕਰੋੜ ਦੀ ਲਾਗਤ ਨਾਲ ਤਿਆਰ ਹੋਣਗੀਆਂ 125 ਕਿਲੋਮੀਟਰ ਲੰਬਾਈ ਦੀਆਂ ਸੜਕਾਂ

Friday, Oct 03, 2025 - 06:20 PM (IST)

192 ਕਰੋੜ ਦੀ ਲਾਗਤ ਨਾਲ ਤਿਆਰ ਹੋਣਗੀਆਂ 125 ਕਿਲੋਮੀਟਰ ਲੰਬਾਈ ਦੀਆਂ ਸੜਕਾਂ

ਚੰਡੀਗੜ੍ਹ (ਅੰਕੁਰ): ਸੜਕੀ ਨੈੱਟਵਰਕ ਨੂੰ ਮਜ਼ਬੂਤ ਬਣਾਉਣ ਲਈ ਲੋਕ ਨਿਰਮਾਣ ਵਿਭਾਗ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਨਾਬਾਰਡ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ 279.64 ਕਿਲੋਮੀਟਰ ਲੰਬਾਈ ਦੀ ਸੜਕਾਂ ਤੇ 8 ਪੁਲ਼ਾਂ ਦੀ ਉਸਾਰੀ ਦਾ ਕੰਮ ਮੁਕੰਮਲ ਕੀਤਾ ਗਿਆ, ਜਿਸ ਉੱਤੇ 104.28 ਕਰੋੜ ਦਾ ਖ਼ਰਚਾ ਕੀਤਾ ਗਿਆ। ਵਿੱਤੀ ਸਾਲ 2025-26 ਦੌਰਾਨ 125.00 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ’ਤੇ 192 ਕਰੋੜ ਖ਼ਰਚ ਕਰਨ ਦੀ ਯੋਜਨਾ ਹੈ। ਇਸ ਸਕੀਮ ਅਧੀਨ 14.50 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਦਾ ਕੰਮ ਮੁਕੰਮਲ ਕੀਤਾ ਗਿਆ, ਜਿਸ ਉੱਤੇ 18.13 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ! ਇਸ ਸ਼ਹਿਰ ਲਈ ਜਾਰੀ ਹੋਏ ਨਵੇਂ ਹੁਕਮ

ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਮੱਦ 5054 ਆਰ.ਬੀ.-10 ਸੜਕਾਂ ਅਧੀਨ 781 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਦਾ ਕੰਮ ਪੂਰਾ ਕੀਤਾ ਗਿਆ ਹੈ, ਜਿਸ ਉੱਤੇ 503.02 ਕਰੋੜ ਰੁਪਏ ਦਾ ਕੁੱਲ ਖ਼ਰਚਾ ਕੀਤਾ ਗਿਆ। ਵਿੱਤੀ ਸਾਲ 2025-26 ਦੌਰਾਨ 840.00 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ’ਤੇ 663.00 ਕਰੋੜ ਖ਼ਰਚ ਕਰਨ ਦੀ ਯੋਜਨਾ ਹੈ, ਜਿਸ ’ਚੋਂ 342 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਸਕੀਮ ਅਧੀਨ 212 ਕਰੋੜ ਰੁਪਏ ਖ਼ਰਚ ਕੀਤੇ ਜਾ ਚੁਕੇ ਹਨ।

ਮਦ ਨੰਬਰ 5054 ਅਧੀਨ ਵਿੱਤੀ ਸਾਲ 2024-25 ਦੌਰਾਨ 10 ਪੁਲ਼ਾਂ ਦੀ ਉਸਾਰੀ ਦਾ ਕੰਮ ਪੂਰਾ ਕੀਤਾ ਗਿਆ ਹੈ, ਜਿਸ ਉੱਤੇ 48.29 ਕਰੋੜ ਰੁਪਏ ਦਾ ਕੁੱਲ ਖ਼ਰਚਾ ਕੀਤਾ ਗਿਆ। ਵਿੱਤੀ ਸਾਲ 2025-26 ਦੌਨ 31 ਨੰ: ਪੁਲ਼ਾਂ ਦੀ ਉਸਾਰੀ ’ਤੇ 155.00 ਕਰੋੜ ਖ਼ਰਚ ਕਰਨ ਦੀ ਯੋਜਨਾ ਹੈ, ਜਿਸ ’ਚੋਂ 31 ਨੰ: ਪੁਲ਼ਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਸਕੀਮ ਅਧੀਨ 16.39 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ: ਪ੍ਰਵਾਸੀਆਂ ਨੇ ਪਿਓ ਦੀ ਅੱਖਾਂ ਮੂਹਰੇ ਕੀਤਾ ਪੁੱਤ ਦਾ ਕਤਲ! ਸ਼ਰੇਆਮ ਵਰ੍ਹਾਈਆਂ ਗੋਲ਼ੀਆਂ

ਉਨ੍ਹਾਂ ਦੱਸਿਆ ਕਿ ਸੀ.ਆਰ.ਆਈ.ਐੱਫ. ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ 147.68 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਨੂੰ ਅਪਗ੍ਰੇਡ ਕੀਤਾ ਗਿਆ। ਇਨ੍ਹਾਂ ਕੰਮਾਂ ’ਤੇ ਕੁੱਲ 141.80 ਕਰੋੜ ਰੁਪਏ ਦਾ ਖ਼ਰਚਾ ਕੀਤਾ ਗਿਆ। ਇਸ ਤੋਂ ਇਲਾਵਾ ਵਿੱਤੀ ਸਾਲ 2025-26 ਦੌਰਾਨ 95 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 3 ਨੰ: ਪੁਲ਼ ’ਤੇ 190.00 ਕਰੋੜ ਖ਼ਰਚ ਕਰਨ ਦੀ ਯੋਜਨਾ ਹੈ, ਜਿਸ ’ਚੋਂ 10 ਕਿਲੋਮੀਟਰ ਤੇ 2 ਨੰ: ਪੁਲ਼ਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ। ਇਸ ਸਕੀਮ ਅਧੀਨ 23.05 ਕਰੋੜ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News