ਪੰਜਾਬ ਵਿਧਾਨ ਸਭਾ ''ਚ ਉੱਠਿਆ ਸੜਕਾਂ ਦੀ ਮਾੜੀ ਹਾਲਤ ਦਾ ਮੁੱਦਾ, ਲਾਡੀ ਸ਼ੇਰੋਵਾਲੀਆ ਨੇ ਕੀਤੀ ਵਿਜੀਲੈਂਸ ਜਾਂਚ ਦੀ ਮੰਗ

Thursday, Mar 12, 2026 - 01:27 PM (IST)

ਪੰਜਾਬ ਵਿਧਾਨ ਸਭਾ ''ਚ ਉੱਠਿਆ ਸੜਕਾਂ ਦੀ ਮਾੜੀ ਹਾਲਤ ਦਾ ਮੁੱਦਾ, ਲਾਡੀ ਸ਼ੇਰੋਵਾਲੀਆ ਨੇ ਕੀਤੀ ਵਿਜੀਲੈਂਸ ਜਾਂਚ ਦੀ ਮੰਗ

ਚੰਡੀਗੜ੍ਹ (ਅੰਕੁਰ ਤਾਂਗੜੀ): ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਆਪਣੇ ਇਲਾਕੇ ਦੀਆਂ ਸੜਕਾਂ ਦੀ ਮਾੜੀ ਹਾਲਤ ਦਾ ਮੁੱਦਾ ਜ਼ੋਰ ਨਾਲ ਉਠਾਇਆ। ਉਨ੍ਹਾਂ ਨੇ ਸਪੀਕਰ ਰਾਹੀਂ ਸਰਕਾਰ ਦਾ ਧਿਆਨ ਇਸ ਵੱਲ ਦਿਵਾਉਂਦੇ ਹੋਏ ਕਿਹਾ ਕਿ ਲੋਹੀਆਂ ਤੋਂ ਚੱਕੋਪੁਰ ਤੱਕ ਲਗਭਗ 9.5 ਕਿਲੋਮੀਟਰ ਲੰਬੀ ਸੜਕ 2022 ਦੇ ਅਖੀਰ ਵਿਚ ਬਣਾਈ ਗਈ ਸੀ, ਪਰ ਅੱਜ ਉਸ ਦੀ ਹਾਲਤ ਇੰਨੀ ਖਰਾਬ ਹੋ ਚੁੱਕੀ ਹੈ ਕਿ ਉੱਥੇ ਸੜਕ ਦੀ ਥਾਂ ਪੱਥਰ ਹੀ ਦਿਖਾਈ ਦਿੰਦੇ ਹਨ। ਵਿਧਾਇਕ ਨੇ ਕਿਹਾ ਕਿ ਉਹ ਪਹਿਲਾਂ ਵੀ ਹਾਊਸ ਵਿਚ ਇਹ ਮਾਮਲਾ ਉਠਾ ਚੁੱਕੇ ਹਨ ਅਤੇ ਮੰਗ ਕੀਤੀ ਕਿ ਇਸ ਮਾਮਲੇ ਵਿਚ ਵਿਜੀਲੈਂਸ ਜਾਂਚ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਅਫਸਰ ਜਾਂ ਠੇਕੇਦਾਰ ਦੋਸ਼ੀ ਪਾਏ ਜਾਂਦੇ ਹਨ ਤਾਂ ਉਨ੍ਹਾਂ ਉੱਤੇ ਜ਼ਿੰਮੇਵਾਰੀ ਤੈਅ ਕੀਤੀ ਜਾਵੇ।

ਵਿਧਾਇਕ ਬਲਵਿੰਦਰ ਧਾਲੀਵਾਲ ਨੇ ਫਗਵਾੜਾ ਇਲਾਕੇ ਵਿਚ ਜਲੰਧਰ-ਚੰਡੀਗੜ੍ਹ ਰੋਡ ਨਾਲ ਜੁੜਦੀ ਲਗਭਗ ਚਾਰ ਕਿਲੋਮੀਟਰ ਲੰਬੀ ਸੜਕ ਦੀ ਮਾੜੀ ਹਾਲਤ ਬਾਰੇ ਵੀ ਧਿਆਨ ਦਿਵਾਇਆ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਇਹ ਮਸਲਾ ਉਠਾਇਆ ਜਾ ਰਿਹਾ ਹੈ ਪਰ ਸੜਕ ਦੀ ਮੁਰੰਮਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਦਿਵਾਲੀ ਤੋਂ ਬਾਅਦ ਮਨਾਏ ਜਾਣ ਵਾਲੇ ਵਿਸ਼ਕਰਮਾਪੁਰ ਮੇਲੇ ਦੌਰਾਨ ਲੱਖਾਂ ਸ਼ਰਧਾਲੂ ਇੱਥੇ ਆਉਂਦੇ ਹਨ ਅਤੇ ਸੜਕ ਦੀ ਖਰਾਬ ਹਾਲਤ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਿਛਲੀ ਵਾਰੀ ਹਾਲਤ ਇੰਨੀ ਮਾੜੀ ਸੀ ਕਿ ਉਨ੍ਹਾਂ ਨੂੰ ਨਿੱਜੀ ਖਰਚੇ ਨਾਲ ਸੜਕ ਦਾ ਪੈਚਵਰਕ ਕਰਵਾਉਣਾ ਪਿਆ। ਇਸ ਮੌਕੇ ਉਨ੍ਹਾਂ ਨੇ ਪੀਡਬਲਯੂਡੀ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਸੜਕ ਦੀ ਜਲਦੀ ਮੁਰੰਮਤ ਕਰਵਾਈ ਜਾਵੇ। ਵਿਧਾਇਕ ਪਾਹੜਾ ਨੇ ਕਿਹਾ ਨੇ ਕਮੇਟੀਆਂ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੁਝ ਅਫਸਰ ਕਮੇਟੀਆਂ ਨੂੰ ਗਲਤ ਜਾਣਕਾਰੀ ਦੇ ਕੇ ਮਿਸਗਾਈਡ ਕਰਦੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਐਸੇ ਅਫਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਸਰਕਾਰੀ ਪ੍ਰਣਾਲੀ ਦੀ ਪਾਰਦਰਸ਼ਤਾ ਬਣੀ


author

Anmol Tagra

Content Editor

Related News