ਪੰਜਾਬ 'ਚ ਗੜੇਮਾਰੀ ਨਾਲ ਚਿੱਟੀਆਂ ਹੋਈਆਂ ਸੜਕਾਂ

Saturday, Apr 04, 2026 - 04:33 PM (IST)

ਪੰਜਾਬ 'ਚ ਗੜੇਮਾਰੀ ਨਾਲ ਚਿੱਟੀਆਂ ਹੋਈਆਂ ਸੜਕਾਂ

ਮੋਗਾ (ਗੋਪੀ, ਕਸ਼ਿਸ਼)- ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਦੁਪਹਿਰ ਮਗਰੋਂ ਅਚਾਨਕ ਮੀਂਹ ਨਾਲ ਹੋਈ ਭਾਰੀ ਗੜੇਮਾਰੀ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਜਿਥੇ ਕਿ ਮੋਗਾ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ ਤੇ ਸ਼ਾਹਕੋਟ 'ਚ ਭਾਰੀ ਗੜੇਮਾਰੀ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੁੰਡਾ ਰੱਖੀ ਬੈਠਾ ਸੀ ਅੱਧਾ ਕਿਲੋ ਤੋਂ ਵੱਧ IED, ਹੋ ਜਾਣੀ ਸੀ ਵੱਡੀ ਵਾਰਦਾਤ

ਇਸ ਗੜੇਮਾਰੀ ਨੇ ਕਿਸਾਨਾਂ ਦੇ ਅਰਮਾਨਾਂ ’ਤੇ ਪਾਣੀ ਫੇਰ ਦਿੱਤਾ। ਦੇਖਦੇ ਹੀ ਦੇਖਦੇ ਧਰਤੀ ਚਿੱਟੀ ਹੋ ਗਈ ਅਤੇ ਖੇਤਾਂ ਵਿੱਚ ਪਈ ਪੱਕੀ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆ। ਕਿਸਾਨ ਅੰਗਰੇਜ਼ ਸਿੰਘ ਨੇ ਕਿਹਾ ਕਿ ਇਹ ਕੁਦਰਤ ਦੀ ਕਰੂੜ ਮਾਰ ਹੈ, ਜਿਸ ਕਾਰਨ ਪੱਕੀ ਖੜੀ ਫਸਲ ਬਰਬਾਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਗੜੇਮਾਰੀ ਕਾਰਨ ਫਸਲ ਥੱਲੇ ਡਿੱਗ ਗਈ ਅਤੇ ਕਈ ਖੇਤਰਾਂ ਵਿੱਚ ਪੂਰੀ ਤਰ੍ਹਾਂ ਨੁਕਸਾਨ ਹੋਇਆ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭਗਰੀਆ ਅਤੇ ਅਕਾਲੀ ਆਗੂ ਰਾਜਿੰਦਰ ਸਿੰਘ ਡੱਲਾ ਤੇ ਗੁਰਮੇਲ ਸਿੰਘ ਸਿੱਧੂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ Weather Update

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News