ਰੋਡਵੇਜ਼ ਦੀ ਬੱਸ ਤੇ ਐਕਟਿਵਾ ਦੀ ਟੱਕਰ! ਦਰਦਨਾਕ ਹਾਦਸੇ 'ਚ ਨੌਜਵਾਨ ਦੀ ਮੌਤ

Thursday, May 14, 2026 - 06:58 AM (IST)

ਰੋਡਵੇਜ਼ ਦੀ ਬੱਸ ਤੇ ਐਕਟਿਵਾ ਦੀ ਟੱਕਰ! ਦਰਦਨਾਕ ਹਾਦਸੇ 'ਚ ਨੌਜਵਾਨ ਦੀ ਮੌਤ

ਜੀਰਾ (ਸਤੀਸ਼): ਜੀਰਾ ਦੇ ਫਿਰੋਜ਼ਪੁਰ ਰੋਡ 'ਤੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਇੱਕ 40 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਪੰਜਾਬ ਰੋਡਵੇਜ਼ ਦੀ ਬੱਸ ਅਤੇ ਐਕਟਿਵਾ ਵਿਚਕਾਰ ਭਿਆਨਕ ਟੱਕਰ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਮਨਿੰਦਰ ਸਿੰਘ (40) ਪੁੱਤਰ ਹਰਜੀਤ ਸਿੰਘ, ਵਾਸੀ ਸਿੰਘ ਸਭਾ ਰੋਡ, ਜ਼ੀਰਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਮਨਿੰਦਰ ਸਿੰਘ ਆਪਣੀ ਐਕਟਿਵਾ ਸਕੂਟੀ (ਨੰਬਰ ਪੀਬੀ 47 ਈ 5355) 'ਤੇ ਸਵਾਰ ਹੋ ਕੇ ਜ਼ੀਰਾ ਦੇ ਘੰਟਾ ਘਰ ਚੌਕ ਤੋਂ ਫਿਰੋਜ਼ਪੁਰ ਰੋਡ ਵੱਲ ਜਾ ਰਿਹਾ ਸੀ। ਇਸੇ ਦੌਰਾਨ ਫਿਰੋਜ਼ਪੁਰ ਵਾਲੇ ਪਾਸੇ ਤੋਂ ਆ ਰਹੀ ਇੱਕ ਪੰਜਾਬ ਰੋਡਵੇਜ਼ ਦੀ ਬੱਸ ਨੇ ਸਾਹਮਣੇ ਤੋਂ ਉਸਦੀ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮਨਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News