ਜਲੰਧਰ 'ਚ ਵਾਪਰਿਆ ਵੱਡਾ ਹਾਦਸਾ ! ਸਵਾਰੀਆਂ ਨਾਲ ਭਰੀ ਰੋਡਵੇਜ਼ ਬੱਸ ਦੀ ਟਿੱਪਰ ਨਾਲ ਹੋ ਗਈ ਟੱਕਰ
Saturday, Feb 22, 2025 - 05:53 AM (IST)

ਜਲੰਧਰ- ਪੰਜਾਬ 'ਚ ਰਾਤ ਸਮੇਂ ਇਕ ਭਿਆਨਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਜਲੰਧਰ-ਜੰਮੂ ਨੈਸ਼ਨਲ ਹਾਈਵੇ 'ਤੇ ਕਿਸ਼ਨਗੜ੍ਹ ਦੇ ਕੋਲ ਇਕ ਪੰਜਾਬ ਰੋਡਵੇਜ਼ ਦੀ ਬੱਸ ਤੇ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ।
ਇਸ ਟੱਕਰ ਮਗਰੋਂ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ ਤੇ ਬੱਸ 'ਚ ਸਵਾਰ 15 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਇਲਾਜ ਲਈ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਨ੍ਹਾਂ 15 'ਚੋਂ 4 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- PSPCL ਦਾ JE ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e