ਪੈਟਰੋਲ ਦੀਆਂ ਬੋਤਲਾਂ ਲੈ ਸੜਕਾਂ ''ਤੇ ਆਏ ਰੋਡਵੇਜ਼ ਮੁਲਾਜ਼ਮ, ਏਅਰਪੋਰਟ ਰੋਡ ਕੀਤਾ ਜਾਮ

07/09/2019 5:39:11 PM

ਅੰਮ੍ਰਿਤਸਰ (ਸੁਮਿਤ ਖੰਨਾ) - ਠੇਕੇ 'ਤੇ ਹੋ ਰਹੀ ਭਰਤੀ ਦੇ ਖਿਲਾਫ ਰੋਡਵੇਜ਼ ਤੇ ਪਨਬੱਸ ਦੇ ਡਰਾਇਵਰ ਅਤੇ ਕੰਡਕਟਰ ਸੜਕਾਂ 'ਤੇ ਉਤਰ ਆਏ ਹਨ। ਸਰਕਾਰੀ ਬੱਸ ਮੁਲਾਜ਼ਮਾਂ ਨੇ ਹੱਥਾਂ 'ਚ ਪੈਟਰੋਲ ਦੀਆਂ ਬੋਤਲਾਂ ਅਤੇ ਕਾਲੀਆਂ ਝੰਡੀਆਂ ਫੜ ਕੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਏਅਰਪੋਰਟ ਦਾ ਰਸਤਾ ਬੰਦ ਕਰ ਦਿੱਤਾ। ਰਾਸਤਾ ਬੰਦ ਹੋ ਜਾਣ ਕਾਰਨ ਉਥੋ ਦੀ ਆਉਣ ਜਾਣ ਵਾਲੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਪਣੇ ਵਾਅਦੇ ਤੋਂ ਭੱਜਦੀ ਹੋਈ ਨਜ਼ਰ ਆ ਰਹੀ ਹੈ, ਜਿਸ ਕਾਰਨ ਉਹ ਅਜਿਹੀ ਭਰਤੀ ਕਰ ਰਹੀ ਹੈ, ਜੋ ਗੈਰ ਕਾਨੂੰਨੀ ਹੈ। ਉਨ੍ਹਾਂ ਤੁਰੰਤ ਇਸ ਭਰਤੀ ਨੂੰ ਰੋਕਣ ਅਤੇ ਜਾਇਜ਼ ਮੰਗਾਂ ਮੰਨਣ ਦੀ ਮੰਗ ਕੀਤੀ ਹੈ।

ਪ੍ਰਦਰਸ਼ਨਕਾਰੀਆਂ ਨੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਆਪਣੀਆਂ ਮੰਗਾਂ ਮਨਵਾਉਣ ਲਈ ਜਾਨ ਦੀ ਬਾਜ਼ੀ ਤੱਕ ਲਗਾ ਦੇਣਗੇ।ਉਧਰ ਮੌਕੇ 'ਤੇ ਪੁੱਜੇ ਏ. ਸੀ. ਪੀ. ਸਰਬਜੀਤ ਸਿੰਘ ਰੰਧਾਵਾ ਨੇ ਪ੍ਰਦਰਸ਼ਨਕਾਰੀਆਂ ਤੋਂ ਮੰਗ-ਪੱਤਰ ਲੈਂਦੇ ਹੋਏ ਉਨ੍ਹਾਂ ਦੇ ਧਰਨੇ ਨੂੰ ਸ਼ਾਂਤ ਕਰਵਾਇਆ ਅਤੇ ਜਾਮ ਖੁੱਲ੍ਹਵਾ ਦਿੱਤਾ।

rajwinder kaur

This news is Content Editor rajwinder kaur