ਰੋਡਵੇਜ਼ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
Sunday, Aug 20, 2017 - 06:57 AM (IST)

ਅੰਮ੍ਰਿਤਸਰ, (ਛੀਨਾ)- ਰੋਡਵੇਜ਼ ਮੁਲਾਜ਼ਮਾਂ ਵੱਲੋਂ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਅੱਜ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਵਰਕਸ਼ਾਪ 'ਚ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮ ਆਗੂਆਂ ਗੁਰਚਰਨ ਸਿੰਘ ਸੰਧੂ, ਕੁਲਵੰਤ ਸਿੰਘ ਘੁੱਕੇਵਾਲੀ, ਅਮਰਜੀਤ ਸਿੰਘ ਲਾਹੌਰੀਆ ਤੇ ਬਿਕਰਮਜੀਤ ਸਿੰਘ ਛੀਨਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਕਈ ਸਾਲਾਂ ਤੋਂ ਰੋਡਵੇਜ਼ ਕਾਮਿਆਂ ਦੀਆਂ ਮੰਗਾਂ ਪ੍ਰਤੀ ਅਵੇਸਲੀ ਹੋਈ ਬੈਠੀ ਹੈ, ਜਿਸ ਦੇ ਕੰਨਾਂ ਤੱਕ ਮੁਲਾਜ਼ਮਾਂ ਦੀ ਆਵਾਜ਼ ਪਹੁੰਚਾਉਣ ਲਈ 23 ਅਗਸਤ ਨੂੰ ਜਲੰਧਰ 'ਚ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ।
ਉਕਤ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੱਚੇ ਕਾਮੇ ਪੱਕੇ ਕੀਤੇ ਜਾਣ ਤੇ ਉਨ੍ਹਾਂ ਨੂੰ ਪੱਕਿਆਂ ਬਰਾਬਰ ਤਨਖਾਹ ਦਿੱਤੀ ਜਾਵੇ, ਮੁਲਾਜ਼ਮਾਂ ਦੀਆਂ ਤਰੱਕੀਆਂ ਕੀਤੀਆਂ ਜਾਣ, ਓਵਰ ਟਾਈਮ ਦਿੱਤਾ ਜਾਵੇ ਤੇ ਵਰਦੀਆਂ ਵੀ ਦਿੱਤੀਆਂ ਜਾਣ। ਮੁਲਾਜ਼ਮ ਆਗੂਆਂ ਨੇ ਕਿਲੋਮੀਟਰ ਸਕੀਮ ਬੱਸਾਂ ਦਾ ਵੀ ਡਟ ਕੇ ਵਿਰੋਧ ਕੀਤਾ।
ਰੋਸ ਪ੍ਰਦਰਸ਼ਨ ਕਰਨ ਵਾਲਿਆਂ 'ਚ ਜਨਕ ਰਾਜ, ਜਗਬੀਰ ਸਿੰਘ, ਬਲਰਾਜ ਸਿੰਘ ਭੰਗੂ, ਕੁਲਵਿੰਦਰ ਸਿੰਘ, ਰਣਜੀਤ ਸਿੰਘ, ਬਲਕਾਰ ਸਿੰਘ, ਜੋਧ ਸਿੰਘ, ਕੇਵਲ ਸਿੰਘ, ਤਰਜਿੰਦਰ ਸਿੰਘ, ਬਲਦੇਵ ਸਿੰਘ ਲਾਲੀ, ਬਲਜਿੰਦਰ ਸਿੰਘ ਤੇ ਹੋਰ ਵੀ ਬਹੁਤ ਸਾਰੇ ਮੁਲਾਜ਼ਮ ਆਗੂ ਹਾਜ਼ਰ ਸਨ।