ਪਨਬੱਸ ਤੇ PRTC ਮੁਲਾਜ਼ਮਾਂ ਦੀ ਹੜਤਾਲ ਮੁਲਤਵੀ, 12 ਅਕਤੂਬਰ ਨੂੰ ਮੁੱਖ ਮੰਤਰੀ ਚੰਨੀ ਨਾਲ ਹੋਵੇਗੀ ਮੀਟਿੰਗ

Wednesday, Oct 06, 2021 - 11:46 AM (IST)

ਲੁਧਿਆਣਾ (ਮੋਹਿਨੀ) : ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਦੁਬਾਰਾ ਹੜਤਾਲ ਕਰਨ ਦੀ ਧਮਕੀ ਦਿੰਦਿਆਂ ਆਪਣੀਆਂ ਮੰਗਾਂ ਦੇ ਮੱਦੇਨਜ਼ਰ 6 ਅਕਤੂਬਰ ਨੂੰ ਪੰਜਾਬ ਦੇ ਸਾਰੇ ਬੱਸ ਅੱਡਿਆਂ ਨੂੰ 4 ਘੰਟਿਆਂ ਲਈ ਬੰਦ ਕਰਨ ਦਾ ਐਲਾਨ ਕੀਤਾ ਸੀ। ਇਨ੍ਹਾਂ ਮੁਲਾਜ਼ਮਾਂ ਦੀ 12 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ : 'ਰਾਮਾਇਣ' 'ਚ ਰਾਵਣ ਦਾ ਕਿਰਦਾਰ ਨਿਭਾਉਣ ਵਾਲੇ ਅਰਵਿੰਦ ਤ੍ਰਿਵੇਦੀ ਦਾ ਦਿਹਾਂਤ, ਅੱਜ ਹੋਵੇਗਾ ਅੰਤਿਮ ਸੰਸਕਾਰ

ਇਸ ਮੀਟਿੰਗ ਵਿੱਚ ਉਨ੍ਹਾਂ ਦੀਆਂ ਵਾਜ਼ਿਬ ਮੰਗਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਉਹ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਤਨਖ਼ਾਹ ਵਧਾਉਣ ਲਈ ਸੰਘਰਸ਼ ਦੇ ਰਾਹ 'ਤੇ ਹਨ ਪਰ ਕਾਂਗਰਸ ਸਰਕਾਰ ਦੇ ਆਖ਼ਰੀ ਸਾਲ ਬੀਤ ਜਾਣ ਦੇ ਬਾਅਦ ਵੀ ਸਰਕਾਰ ਨੇ ਉਨ੍ਹਾਂ ਦੀ ਕੋਈ ਪਰਵਾਹ ਨਹੀਂ ਕੀਤੀ।

ਇਹ ਵੀ ਪੜ੍ਹੋ : ਪਟਿਆਲਾ ਦੇ ਸਨੌਰ ਕਸਬੇ 'ਚ ਵੱਡੀ ਵਾਰਦਾਤ, ਯੂਥ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ

ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦੇ ਕੀਤੇ ਸਨ, ਜੋ ਕਿ ਅੱਜ ਤੱਕ ਪੂਰੇ ਨਹੀਂ ਹੋਏ। ਇਸ ਕਾਰਨ ਅੱਜ ਸਮੂਹ ਮੁਲਾਜ਼ਮ ਵਰਗ 'ਚ ਗੁੱਸਾ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਲੈ ਕੇ ਹਰੀਸ਼ ਰਾਵਤ ਦੇ ਤੇਵਰ ਨਰਮ, ਅਸਤੀਫ਼ਾ ਮਨਜ਼ੂਰ ਹੋਣ ਦੀਆਂ ਅਫ਼ਵਾਹਾਂ 'ਤੇ ਬੇਰਕ!

ਇਸ ਦੇ ਚੱਲਦਿਆਂ ਹੀ ਯੂਨੀਅਨਾਂ ਮੁੜ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇਣ ਦੀ ਤਿਆਰੀ ਕਰ ਰਹੀਆਂ ਸਨ ਤਾਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਸਮੇਂ ਸਿਰ ਭਰੋਸਾ ਦਿਵਾਇਆ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਬਾਰੇ ਜਲਦੀ ਹੀ ਵਿਚਾਰ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News