ਮੰਗਾਂ ਨੂੰ ਲੈ ਕੇ ਰੋਡਵੇਜ਼ ਪੈਨਸ਼ਨਰਾਂ ਵੱਲੋਂ ਰੋਸ ਪ੍ਰਦਰਸ਼ਨ

Saturday, Dec 09, 2017 - 12:30 AM (IST)

ਮੰਗਾਂ ਨੂੰ ਲੈ ਕੇ ਰੋਡਵੇਜ਼ ਪੈਨਸ਼ਨਰਾਂ ਵੱਲੋਂ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, (ਘੁੰਮਣ)- ਪੰਜਾਬ ਰੋਡਵੇਜ਼ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ ਬੱਸ ਸਟੈਂਡ ਵਿਖੇ ਜਗਤਾਰ ਸਿੰਘ ਦੀ ਪ੍ਰਧਾਨਗੀ 'ਚ ਹੋਈ। ਮੀਟਿੰਗ ਦੌਰਾਨ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਆਗੂਆਂ ਮੋਹਣ ਸਿੰਘ ਸਿੱਧੂ, ਅਵਤਾਰ ਸਿੰਘ ਸ਼ੇਰਪੁਰੀ, ਰਾਵਲ ਸਿੰਘ, ਬਲਵਿੰਦਰ ਸਿੰਘ, ਸ਼ਿਵ ਕੁਮਾਰ, ਮੋਹਣ ਲਾਲ ਅਤੇ ਪਰਮਜੀਤ ਸਿੰਘ ਬੇਦੀ ਨੇ ਸਰਕਾਰ ਦੇ ਰਵੱਈਏ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਸਾਡੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। 
ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕੈਪਟਨ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਅਜੀਤ ਸਿੰਘ, ਮੰਗਤ ਰਾਮ, ਸ਼ਾਮ ਲਾਲ, ਹੰਸ ਰਾਜ, ਰਤਨ ਸਿੰਘ, ਮਹਿੰਦਰ ਸਿੰਘ, ਧਰਮਪਾਲ, ਅਮਰ ਸਿੰਘ, ਚੂਹੜ ਸਿੰਘ, ਸੋਹਣ ਲਾਲ, ਜਰਨੈਲ ਸਿੰਘ, ਪ੍ਰਸ਼ੋਤਮ ਸਿੰਘ, ਲਕਸ਼ਮਣ ਦਾਸ, ਜਗਨਨਾਥ ਸਿੰਘ, ਗੁਰਦੇਵ ਸਿੰਘ, ਸ਼ਿੰਗਾਰਾ ਸਿੰਘ ਆਦਿ ਵੀ ਮੌਜੂਦ ਸਨ। 


Related News