ਰੋਡਵੇਜ਼ ਪੈਨਸ਼ਨਰਾਂ ਕੀਤਾ ਰੋਸ ਪ੍ਰਦਰਸ਼ਨ

08/12/2018 1:35:49 AM

ਹੁਸ਼ਿਆਰਪੁਰ,  (ਘੁੰਮਣ)-  ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅੱਜ ਬੱਸ ਸਟੈਂਡ ਵਿਖੇ ਚੇਅਰਮੈਨ ਰਣਜੀਤ ਸਿੰਘ ਦੀ ਪ੍ਰਧਾਨਗੀ ਵਿਚ ਹੋਈ। ਮੀਟਿੰਗ ਤੋਂ ਬਾਅਦ ਪੈਨਸ਼ਨਰਾਂ ਨੇ ਸੋਧੇ ਹੋਏ ਪੇ-ਸਕੇਲ ਅਨੁਸਾਰ ਪੈਨਸ਼ਨਰਾਂ ਨੂੰ ਪੈਨਸ਼ਨ ਜਾਰੀ ਕਰਨ ਤੋਂ ਇਲਾਵਾ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ  ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। 
ਇਸ ਮੌਕੇ ਆਪਣੇ ਸੰਬੋਧਨ ਵਿਚ ਚੇਅਰਮੈਨ ਰਣਜੀਤ ਸਿੰਘ ਤੇ ਗਿਆਨ ਸਿੰਘ ਨੇ ਕਿਹਾ ਕਿ ਸਰਕਾਰ ਸਾਡੀਆਂ ਜਾਇਜ਼ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ, ਜਿਸ ਨਾਲ ਪੈਨਸ਼ਨਰਾਂ ’ਚ ਸਰਕਾਰ ਪ੍ਰਤੀ ਰੋਸ ਹੈ। 
ਇਸ ਮੌਕੇ ਜੋਗਿੰਦਰਪਾਲ ਸਿੰਘ, ਕੁਲਭੂਸ਼ਣ ਪ੍ਰਕਾਸ਼ ਸਿੰਘ, ਜੋਧ ਸਿੰਘ, ਕਰਨੈਲ ਸਿੰਘ, ਹਰਵੀਰ ਸਿੰਘ, ਅਮਰਜੀਤ ਸਿੰਘ, ਸੁਰਿੰਦਰਜੀਤ ਸਿੰਘ, ਸੁਰਿੰਦਰਜੀਤ ਸੈਣੀ, ਸਵਰਨ ਸਿੰਘ ਅਟਵਾਲ, ਪਰਮਜੀਤ ਸਿੰਘ ਬਿਹਾਲਾ, ਹਰਬੰਸ ਸਿੰਘ, ਰਣਜੀਤ ਸਿੰਘ, ਦਰਸ਼ਨ ਸਿੰਘ, ਰਤਨ ਸਿੰਘ, ਗੁਰਮੀਤ ਸਿੰਘ ਵੀ ਮੌਜੂਦ ਸਨ। 
ਕੀ ਹਨ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ
vਪੇ-ਕਮਿਸ਼ਨ ਦੀ ਰਿਪੋਰਟ ਜਲਦ ਲਾਗੂ ਕੀਤੀ ਜਾਵੇ
vਮੈਡੀਕਲ ਭੱਤਾ 2500 ਰੁਪਏ 
ਦਿੱਤਾ ਜਾਵੇ।
vਸਰਕਾਰੀ ਕਰਮਚਾਰੀਆਂ ਦੀ ਉਮਰ 60 ਸਾਲ ਤੋਂ ਘੱਟ ਕਰਕੇ 58 ਸਾਲ ਕੀਤੀ ਜਾਵੇ ਤਾਂ ਜੋ ਬੇਰੁਜ਼ਗਾਰੀ ਘਟ ਸਕੇ।
vਡੀ. ਏ. ਦੇ 22 ਮਹੀਨਿਆਂ ਦੇ ਬਕਾਏ ਦੀ ਰਾਸ਼ੀ 1 ਜਨਵਰੀ ਤੋਂ ਲਾਗੂ ਕਰਕੇ ਜਾਰੀ ਕੀਤੀ ਜਾਵੇ।
vਰਿਟਾਇਰਡ ਰੋਡਵੇਜ਼ ਕਰਮਚਾਰੀਆਂ ਨੂੰ ਹਿਮਾਚਲ ਪ੍ਰਦੇਸ਼ ਦੇ ਪੈਟਰਨ ’ਤੇ ਰੋਡਵੇਜ਼ ਦੀਆਂ ਬੱਸਾਂ ’ਚ ਪਤਨੀ ਨੂੰ ਵੀ ਮੁਫ਼ਤ ਸਫਰ ਦੀ ਸਹੂਲਤ ਦਿੱਤੀ ਜਾਵੇ।
vਕੈਸ਼ਲੈੱਸ ਮੈਡੀਕਲ ਸਕੀਮ ਨੂੰ ਹੋਰ ਵੀ ਵਧੀਆ ਢੰਗ ਨਾਲ ਲਾਗੂ ਕੀਤਾ ਜਾਵੇ।
vਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਆਦੇਸ਼ ਜਾਰੀ ਕੀਤੇ ਜਾਣ।


Related News