ਰੋਡਵੇਜ਼ ਪੈਨਸ਼ਨਰਾਂ ਨੇ ਮੰਗਾਂ ਦੇ ਹੱਕ ''ਚ ਕੀਤੀ ਨਾਅਰੇਬਾਜ਼ੀ

01/12/2018 7:18:46 AM

ਹੁਸ਼ਿਆਰਪੁਰ, (ਘੁੰਮਣ)- ਪੰਜਾਬ ਰੋਡਵੇਜ਼ ਰਿਟ. ਇੰਪਲਾਈਜ਼ ਵੈੱਲਫ਼ੇਅਰ ਐਸੋਸੀਏਸ਼ਨ ਜਨਰਲ ਮੈਨੇਜਰ ਜੋਗਿੰਦਰ ਸਿੰਘ ਦੀ ਅਗਵਾਈ 'ਚ ਹੋਈ ਜਿਸ 'ਚ ਸਮੂਹ ਮੈਂਬਰਾਂ ਨੇ ਹਿੱਸਾ ਲਿਆ। ਬੈਠਕ 'ਚ ਪੈਨਸ਼ਨਰਾਂ ਨੇ ਪੇ ਕਮਿਸ਼ਨ ਨੂੰ ਲਾਗੂ ਕਰ ਕੇ ਸੋਧ ਉਪਰੰਤ ਪੈਨਸ਼ਨ ਲਾਗੂ ਕਰਨ ਤੇ ਹੋਰ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਦੇ ਹੱਕ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਸਾਡੀਆਂ ਮੰਗਾਂ ਪ੍ਰਤੀ ਟਾਲ-ਮਟੋਲ ਦੀ ਨੀਤੀ ਅਪਣਾ ਰਹੀ ਹੈ ਜਿਸ ਕਾਰਨ ਰੋਡਵੇਜ਼ ਪੈਨਸ਼ਨਰਾਂ 'ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਜਾਇਜ਼ ਮੰਗਾਂ ਨੂੰ ਜਲਦ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
 ਇਸ ਮੌਕੇ ਪ੍ਰਧਾਨ ਗਿਆਨ ਸਿੰਘ, ਜਨਰਲ ਸਕੱਤਰ ਗਿਆਨ ਸਿੰਘ ਪਲੇਠੂ, ਚੇਅਰਮੈਨ ਰਣਜੀਤ ਸਿੰਘ ਮੁਲਤਾਨੀ, ਬਲਵਿੰਦਰ ਸਿੰਘ, ਪਰਮਜੀਤ ਸਿੰਘ, ਦਿਲਬਾਗ ਸਿੰਘ, ਮਨਮੋਹਨ ਸਿੰਘ, ਅਵਤਾਰ ਸਿੰਘ, ਕੁਲਦੀਪ ਸਿੰਘ, ਸੁਰਿੰਦਰ ਕੁਮਾਰ ਸੈਣੀ, ਸੁਰਿੰਦਰਜੀਤ ਸਿੰਘ, ਕੁਲਭੂਸ਼ਣ ਪ੍ਰਕਾਸ਼ ਸਿੰਘ, ਗੁਰਮੀਤ ਸਿੰਘ, ਪੰਡਤ ਜਗਦੀਸ਼ ਲਾਲ ਆਦਿ ਹਾਜ਼ਰ ਸਨ।