ਟਰੇਨਾਂ ''ਚ ਲੋਕਾਂ ਦੇ ਮੋਬਾਇਲ ਚੋਰੀ ਕਰ ਕੇ ਸਸਤੇ ਰੇਟਾਂ ''ਤੇ ਵੇਚਣ ਵਾਲਾ ਚੋਰ ਕਾਬੂ, ਪੁਲਸ ਨੇ ਭੇਜਿਆ ਜੇਲ੍ਹ
Sunday, Sep 22, 2024 - 04:11 AM (IST)
ਜਲੰਧਰ (ਪੁਨੀਤ)- ਰੇਲ ਗੱਡੀਆਂ 'ਚੋਂ ਮੋਬਾਈਲ ਫ਼ੋਨ ਚੋਰੀ ਕਰ ਕੇ ਸਸਤੇ ਭਾਅ ’ਤੇ ਵੇਚਣ ਵਾਲੇ ਨੌਜਵਾਨ ਨੂੰ ਜੀ.ਆਰ.ਪੀ. ਥਾਣਾ ਸਦਰ ਦੀ ਪੁਲਸ ਨੇ ਕਾਬੂ ਕਰ ਕੇ ਜੇਲ੍ਹ ਭੇਜ ਦਿੱਤਾ ਹੈ। ਮੋਬਾਈਲ ਫ਼ੋਨ ਚੋਰੀ ਹੋਣ ਤੋਂ ਬਾਅਦ ਇਕ ਵਿਅਕਤੀ ਦੀ ਸ਼ਿਕਾਇਤ ਤੋਂ ਬਾਅਦ ਪੁਲਸ ਵੱਲੋਂ ਉਕਤ ਨੌਜਵਾਨ ਨੂੰ ਕਾਬੂ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ ਤੇ ਹੁਣ ਪੁਲਸ ਨੇ ਉਸ ਨੂੰ ਅੰਮ੍ਰਿਤਸਰ ਤੋਂ ਕਾਬੂ ਕਰ ਲਿਆ ਹੈ।
ਜੀ.ਆਰ.ਪੀ. ਥਾਣਾ ਦੇ ਐੱਸ.ਐੱਚ.ਓ. ਪਲਵਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਏ.ਐੱਸ.ਆਈ. ਹੀਰਾ ਸਿੰਘ ਨੇ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ ਹੈ, ਜਿਸ ਦੀ ਪਛਾਣ ਸਤੀਸ਼ ਸਿੰਘ ਪੁੱਤਰ ਪ੍ਰਸ਼ੋਤਮ ਸਿੰਘ ਵਾਸੀ ਨੂਰਸ਼ਾਹ ਕਾਲੋਨੀ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਜੋਂ ਹੋਈ ਹੈ। ਉਸ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਕਬੂਲ ਕੀਤਾ ਹੈ ਕਿ ਉਹ ਪਹਿਲਾਂ ਵੀ ਕਈ ਵਾਰ ਰੇਲ ਗੱਡੀਆਂ ਤੋਂ ਫੋਨ ਚੋਰੀ ਕਰ ਚੁੱਕਾ ਹੈ।
ਨਵੰਬਰ 2023 ’ਚ 24 ਸਾਲਾ ਸਤੀਸ਼ ਸਿੰਘ ਖ਼ਿਲਾਫ਼ ਜੀ.ਆਰ.ਪੀ. ਥਾਣੇ ’ਚ ਕੇਸ ਦਰਜ ਕੀਤਾ ਗਿਆ ਸੀ। ਫਰੀਦਾਬਾਦ ਦੇ ਰਹਿਣ ਵਾਲੇ ਤਜਿੰਦਰ ਸਿੰਘ ਵੱਲੋਂ ਮੋਬਾਈਲ ਫ਼ੋਨ ਚੋਰੀ ਕਰਨ ਸਬੰਧੀ ਨਵੰਬਰ 2023 ’ਚ ਐੱਫ.ਆਈ.ਆਰ. ਫਰੀਦਾਬਾਦ 'ਚ ਦਰਜ ਕੀਤੀ ਗਈ, ਜਿਸ ਤੋਂ ਬਾਅਦ ਜੀ.ਆਰ.ਪੀ. ਥਾਣੇ ਜਲੰਧਰ ਕੋਲ ਸ਼ਿਕਾਇਤ ਦਰਜ ਕਰਵਾਈ ਗਈ।
ਇਹ ਵੀ ਪੜ੍ਹੋ- ਵਿਅਕਤੀ ਨੇ ਘਰੋਂ ਬਾਹਰ ਚਲਾਇਆ ਚੱਕਰ, ਰਿਸ਼ਤਾ ਸਿਰੇ ਚੜ੍ਹਾਉਣ ਲਈ ਆਪਣੀ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ
ਥਾਣਾ ਸਦਰ ਪੁਲਸ ਨੇ ਉਕਤ ਮਾਮਲਾ ਏ.ਐੱਸ.ਆਈ. ਹੀਰਾ ਸਿੰਘ ਨੂੰ ਸੌਂਪਿਆ ਤੇ ਉਸ ਨੇ ਉਕਤ ਮੋਬਾਈਲ ਦਾ ਆਈ.ਐੱਮ.ਈ.ਆਈ. ਨੰਬਰ ਟਰੇਸ ਕਰ ਲਿਆ। ਉਕਤ ਨੌਜਵਾਨ ਵੱਲੋਂ ਮੋਬਾਈਲ ਫ਼ੋਨ ’ਚ ਸਿਮ ਕਾਰਡ ਪਾਇਆ ਹੋਇਆ ਸੀ, ਜਿਸ ਦੀ ਸੂਚਨਾ ਪੁਲਸ ਨੂੰ ਮਿਲੀ। ਇਸ ਸਬੰਧੀ ਏ.ਐੱਸ.ਆਈ. ਹੀਰਾ ਸਿੰਘ ਵੱਲੋਂ ਉਕਤ ਨੌਜਵਾਨ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਛਾਪੇਮਾਰੀ ਕੀਤੀ ਗਈ ਪਰ ਉਕਤ ਨੌਜਵਾਨ ਉਥੇ ਨਹੀਂ ਮਿਲਿਆ।
ਪੁਲਸ ਵੱਲੋਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਤੇ ਇਸੇ ਲੜੀ ਤਹਿਤ ਠੋਸ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰ ਕੇ ਨੌਜਵਾਨ ਨੂੰ ਪੁਲਸ ਨੇ ਕਾਬੂ ਕਰ ਲਿਆ। ਇਸ ਦੇ ਨਾਲ ਹੀ ਪੁਲਸ ਨੇ ਚੋਰੀ ਕੀਤਾ ਮੋਬਾਈਲ ਫ਼ੋਨ ਵੀ ਬਰਾਮਦ ਕਰ ਲਿਆ ਹੈ। ਇਸ ਮੌਕੇ ਏ.ਐੱਸ.ਆਈ. ਲਲਿਤ ਕੁਮਾਰ ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- 3 ਮਹੀਨੇ ਪਹਿਲਾਂ ਹੋਈ ਲਵ ਮੈਰਿਜ ਦਾ ਖ਼ੌਫ਼ਨਾਕ ਅੰਤ ; ''ਸੌਰੀ ਮੇਰੀ ਜਾਨ... ਗੁੱਡਬਾਏ...'' ਲਿਖ ਮੁਕਾ ਲਈ ਜੀਵਨਲੀਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e