ਲੁੱਟਣ ਦੀ ਨੀਅਤ ਨਾਲ ਆਏ ਲੁਟੇਰੇ ਸੁਨਿਆਰੇ ਨੂੰ ਗੋਲੀ ਮਾਰ ਹੋਏ ਰਫੂਚੱਕਰ

4/13/2021 10:41:25 AM

ਅੰਮ੍ਰਿਤਸਰ (ਸੰਜੀਵ) - ਲੁੱਟ ਦੀ ਨੀਅਤ ਨਾਲ ਦੁਕਾਨ ’ਚ ਦਾਖਲ ਹੋਏ ਲੁਟੇਰਿਆਂ ਵਲੋਂ ਸੁਨਿਆਰੇ ਸਾਹਿਲ ਨੂੰ ਗੋਲੀ ਮਾਰ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਕਾਰਨ ਖੂਨ ਨਾਲ ਲਥਪਥ ਜ਼ਖ਼ਮੀ ਹੋਏ ਸਾਹਿਲ ਨੂੰ ਇਲਾਜ ਲਈ ਸਥਾਨਕ ਇਕ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। 

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

ਮਿਲੀ ਜਾਣਕਾਰੀ ਅਨੁਸਾਰ ਲੁੱਟਣ ਦੀ ਇਹ ਵਾਰਦਾਤ ਥਾਣਾ ਗੇਟ ਹਕੀਮਾਂ ਦੇ ਫਤਿਹ ਸਿੰਘ ਕਾਲੋਨੀ ਦੀ ਹੈ, ਜਿੱਥੇ ਸਾਹਿਲ ਆਪਣੀ ਦੁਕਾਨ ’ਤੇ ਬੈਠਾ ਹੋਇਆ ਸੀ। ਇਸ ਦੌਰਾਨ ਬਾਇਕ ’ਤੇ ਸਵਾਰ ਤਿੰਨ ਲੁਟੇਰੇ ਉਸ ਦੀ ਦੁਕਾਨ ਦੇ ਅੰਦਰ ਦਾਖਲ ਹੋਏ। ਲੁਟੇਰਿਆਂ ਨੇ ਉਸ ਤੋਂ ਗਹਿਣੇ ਅਤੇ ਪੈਸਿਆਂ ਦੀ ਮੰਗ ਕੀਤੀ ਪਰ ਸਾਹਿਲ ਨੇ ਉਨ੍ਹਾਂ ਨੂੰ ਕੁਝ ਵੀ ਦੇਣ ਤੋਂ ਮਨ੍ਹਾ ਕਰ ਦਿੱਤਾ ਅਤੇ ਲੁਟੇਰਿਆਂ ਨਾਲ ਭਿੜ ਗਿਆ। 

ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ

ਇਸ ਦੌਰਾਨ ਇਕ ਲੁਟੇਰੇ ਨੇ ਪਿਸਟਲ ਕੱਢੀ ਅਤੇ ਸਾਹਿਲ ’ਤੇ ਗੋਲੀ ਚਲਾ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਗੇਟ ਹਕੀਮਾ ਦੇ ਇੰਚਾਰਜ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਪੁਲਸ ਟੀਮ ਨਾਲ ਮੌਕੇ ’ਤੇ ਪਹੁੰਚ ਗਏ। ਪੁਲਸ ਨੇ ਇਸ ਮਾਮਲੇ ਦੀ ਜਾਣਕਾਰੀ ਹਾਸਲ ਕਰਦੇ ਹੋਏ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ


rajwinder kaur

Content Editor rajwinder kaur