ਲੁਟੇਰਿਆਂ ਨੇ ਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੀਤੀ ਕੋਸ਼ਿਸ਼, ਦੁਕਾਨਦਾਰ ਨੇ ਬਹਾਦਰੀ ਨਾਲ ਇੰਝ ਦੌੜਾਏ

04/25/2022 6:06:59 PM

ਤਰਨਤਾਰਨ (ਰਾਜੂ)- ਤਰਨਤਾਰਨ ਸ਼ਹਿਰ ਦੇ ਰੇਲਵੇ ਰੋਡ ’ਤੇ ਅੱਜ ਦਿਨ ਦਿਹਾੜੇ ਮੋਟਰ ਸਾਈਕਲ ਸਵਾਰ ਤਿੰਨ ਲੁਟੇਰਿਆਂ ਵਲੋਂ ਜਿਊਲਰਜ਼ ਦੀ ਦੁਕਾਨ ’ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕੀਤੀ ਗਈ। ਦੁਕਾਨਦਾਰ ਦੀ ਬਹਾਦਰੀ ਅਤੇ ਹੁਸ਼ਿਆਰੀ ਕਰਕੇ ਲੁਟੇਰੇ ਆਪਣੇ ਮਨਸੂਬੇ ਵਿਚ ਸਫਲ ਨਹੀਂ ਹੋ ਸਕੇ। ਲੁਟੇਰੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਲਿਆਂਦਾ ਆਪਣਾ ਪਿਸਟਲ ਦੁਕਾਨ ਵਿਚ ਸੁੱਟ ਕੇ ਭੱਜ ਗਏ। ਇਹ ਸਾਰੀ ਘਟਨਾਂ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ ਹੈ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ

ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਰੇਲਵੇ ਰੋਡ ’ਤੇ ਅੰਸ਼ਦੀਪ ਜਿਊਲਰਜ਼ ਦਾ ਮਾਲਕ ਗੁਰਮੇਜ ਸਿੰਘ ਸੋਮਵਾਰ ਨੂੰ ਆਪਣੀ ਦੁਕਾਨ ਵਿਚ ਬੈਠਾ ਹੋਇਆ ਸੀ। ਕਰੀਬ 2.15 ਵਜੇ ਦੁਪਹਿਰ ਸਮੇਂ ਇਕ ਨੌਜਵਾਨ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਆਇਆ ਅਤੇ ਦੁਕਾਨ ਵਿਚ ਆ ਕੇ ਕੋਈ ਸਮਾਨ ਖਰੀਦਣ ਦੀ ਗੱਲ ਕਰਨ ਲੱਗ ਪਿਆ। ਇਸੇ ਦੌਰਾਨ ਦੋ ਹੋਰ ਨੌਜਵਾਨ ਜਦੋਂ ਦੁਕਾਨ ਵਿਚ ਦਾਖਲ ਹੋਣ ਲੱਗੇ ਤਾਂ ਦੁਕਾਨਦਾਰ ਗੁਰਮੇਜ ਸਿੰਘ ਲੁਟੇਰਿਆਂ ਨੂੰ ਪਛਾਣ ਗਿਆ। ਜਦੋਂ ਲੁਟੇਰੇ ਨੇ ਪਿਸਟਲ ਕੱਢ ਕੇ ਦੁਕਾਨਦਾਰ ਨੂੰ ਵਿਖਾਈ ਤਾਂ ਦੁਕਾਨਦਾਰ ਨੇ ਬੜੀ ਬਹਾਦਰੀ ਨਾਲ ਇਨ੍ਹਾਂ ਦਾ ਮੁਕਾਬਲਾ ਕੀਤਾ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ’ਚ ਛਾਪਾ ਮਾਰ ਪੁਲਸ ਨੇ ਵੱਡੀ ਮਾਤਰਾ ’ਚ ਬਰਾਮਦ ਕੀਤਾ ਚਿੱਟਾ (ਵੀਡੀਓ)

ਲੁਟੇਰਿਆਂ ਨੇ ਹੱਥੋਪਾਈ ਦੌਰਾਨ ਦੁਕਾਨਦਾਰ ਦੀ ਦਸਤਾਰ ਵੀ ਲਾਹ ਦਿੱਤੀ ਅਤੇ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ, ਜੋ ਚੱਲੀ ਨਹੀਂ। ਜਦੋਂ ਦੁਕਾਨਦਾਰ ਨੇ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਲੁਟੇਰੇ ਆਪਣਾ ਪਿਸਟਲ ਸੁੱਟ ਕੇ ਫਰਾਰ ਹੋ ਗਏ। ਦੁਕਾਨਦਾਰ ਨੇ ਆਪਣੇ ਲਾਇਸੰਸੀ ਹਥਿਆਰ ਨਾਲ ਲੁਟੇਰਿਆਂ ’ਤੇ ਫਾਇਰ ਵੀ ਕੀਤੇ ਪਰ ਉਕਤ ਲੁਟੇਰੇ ਦੌੜ ਗਏ। ਘਟਨਾ ਦਾ ਪਤਾ ਚੱਲਦਿਆਂ ਥਾਣਾ ਸਿਟੀ ਤਰਨਤਾਰਨ ਦੇ ਏ.ਐੱਸ.ਆਈ. ਮਨਜੀਤ ਸਿੰਘ ਅਤੇ ਏ.ਐੱਸ.ਆਈ. ਵਿਪਨ ਕੁਮਾਰ ਦੀ ਅਗਵਾਈ ਹੇਠ ਪੁਲਸ ਪਾਰਟੀ ਮੌਕੇ ’ਤੇ ਪੁੱਜੀ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਸਕੂਲੋਂ ਬੰਕ ਮਾਰ ਕੇ ਨਹਿਰ ’ਚ ਨਹਾਉਣ ਗਏ 2 ਬੱਚੇ ਡੁੱਬੇ, ਤੀਜੇ ਨੂੰ ਲੋਕਾਂ ਨੇ ਬਚਾਇਆ

ਪੁਲਸ ਵਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵਲੋਂ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ ਅਤੇ ਸ਼ਹਿਰ ਦੇ ਨਾਕਿਆਂ ’ਤੇ ਸਖ਼ਤੀ ਨਾਲ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਤਰਨਤਾਰਨ ਸ਼ਹਿਰ ਵਿਚ ਆਏ ਦਿਨ ਲੁਟੇਰਿਆਂ ਵਲੋਂ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਤਰਨਤਾਰਨ ਪੁਲਸ ਕਦੋਂ ਤੱਕ ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕਰਦੀ ਹੈ। 

rajwinder kaur

This news is Content Editor rajwinder kaur