ਲੁਟੇਰਿਆਂ ਨੇ ਦਾਤਰ ਮਾਰ ਕੇ ਪਿਓ-ਪੁੱਤ ਤੋਂ 5 ਲੱਖ 50 ਹਜ਼ਾਰ ਦੀ ਨਕਦੀ ਖੋਹੀ

Tuesday, Nov 03, 2020 - 06:17 PM (IST)

ਲੁਟੇਰਿਆਂ ਨੇ ਦਾਤਰ ਮਾਰ ਕੇ ਪਿਓ-ਪੁੱਤ ਤੋਂ 5 ਲੱਖ 50 ਹਜ਼ਾਰ ਦੀ ਨਕਦੀ ਖੋਹੀ

ਤਰਨਤਾਰਨ (ਰਾਜੂ) : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਸਾਂਧਰਾ ਵਿਖੇ ਮੋਟਰਸਾਈਕਲ ਸਵਾਰ 3 ਲੁਟੇਰਿਆਂ ਵਲੋਂ ਪਿਓ-ਪੁੱਤ ਨੂੰ ਦਾਤਰ ਮਾਰ ਕੇ ਜ਼ਖ਼ਮੀ ਕਰਦਿਆਂ 5 ਲੱਖ 50 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਭਿੱਖੀਵਿੰਡ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਬਲਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਬੂੜਚੰਦ ਨੇ ਦੱਸਿਆ ਕਿ ਉਹ ਆਪਣੇ ਪਿਤਾ ਜਰਨੈਲ ਸਿੰਘ ਨਾਲ ਸਟੇਟ ਬੈਂਕ ਆਫ ਇੰਡੀਆ ਬ੍ਰਾਂਚ ਭਿੱਖੀਵਿੰਡ ਵਿਚੋਂ 5 ਲੱਖ 50 ਹਜ਼ਾਰ ਰੁਪਏ ਦੀ ਨਕਦੀ ਕਢਵਾ ਕੇ ਆਪਣੇ ਡਿਸਕਵਰ ਮੋਟਰ ਸਾਈਕਲ ਉਪਰ ਵਾਪਸ ਆਪਣੇ ਪਿੰਡ ਨੂੰ ਆ ਰਹੇ ਸੀ।

ਇਸ ਦੌਰਾਨ ਜਦੋਂ ਉਹ ਪਿੰਡ ਸਾਂਧਰਾ ਦੇ ਕੋਲ ਪਹੁੰਚੇ ਤਾਂ 3 ਨੌਜਵਾਨ ਮੋਟਰ ਸਾਈਕਲ 'ਤੇ ਆਏ ਜਿੰਨ੍ਹਾਂ ਨੇ ਸਾਡੇ ਮੋਟਰ ਸਾਈਕਲ ਉੱਪਰ ਦਾਤਰ ਦਾ ਵਾਰ ਕੀਤਾ ਜਿਸ ਕਰਕੇ ਮੋਟਰ ਸਾਈਕਲ ਸੰਤੁਲਨ ਵਿਗੜ ਜਾਣ ਕਰਕੇ ਉਹ ਥੱਲੇ ਡਿੱਗ ਗਏ ਅਤੇ ਉਕਤ ਵਿਅਕਤੀਆਂ ਨੇ ਉਸ ਦੇ ਪਿਤਾ 'ਤੇ ਦਾਤਰ ਨਾਲ ਵਾਰ ਕਰਕੇ ਜ਼ਖ਼ਮੀ ਕਰ ਦਿੱਤਾ ਅਤੇ ਪੈਸਿਆਂ ਵਾਲਾ ਝੋਲਾ ਖੋਹ ਕੇ ਲੈ ਗਏ। ਇਸ ਸਬੰਧੀ ਏ.ਐੱਸ.ਆਈ. ਜੱਸਾ ਸਿੰਘ ਨੇ ਦੱਸਿਆ ਕਿ ਅਣਪਛਾਤੇ ਮੁਲਜ਼ਮਾਂ ਖਿਲਾਫ ਮੁਕੱਦਮਾ ਨੰਬਰ 180 ਧਾਰਾ 379ਬੀ-ਆਈ.ਪੀ.ਸੀ. ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।


author

Gurminder Singh

Content Editor

Related News