ਦਿਨ-ਦਿਹਾੜੇ ਲੁਟੇਰਿਆਂ ਨੇ ਮੈਡੀਕਲ ਸਟੋਰ ਮਾਲਕ ਨੂੰ ਬਣਾਇਆ ਨਿਸ਼ਾਨਾ, ਪਿਸਤੌਲ ਦੀ ਨੋਕ ’ਤੇ ਲੁੱਟੇ ਪੈਸੇ

02/05/2022 2:54:48 PM

ਤਰਨਤਾਰਨ (ਰਮਨ) - ਵਿਧਾਨ ਸਭਾ ਚੋਣਾਂ ਨੂੰ ਲੈ ਜਿੱਥੇ ਪੁਲਸ ਪ੍ਰਸ਼ਾਸਨ ਵੱਲੋਂ ਪੂਰੀ ਸਖ਼ਤੀ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਥੇ ਲੁਟੇਰੇ ਅਤੇ ਚੋਰਾਂ ਨੇ ਲੋਕਾਂ ਦੇ ਨੱਕ ’ਚ ਦਮ ਕੀਤਾ ਹੋਇਆ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਅੱਡਾ ਦਿਆਲਪੁਰਾ ਵਿਖੇ ਸਥਿਤ ਇਕ ਮੈਡੀਕਲ ਸਟੋਰ ਮਾਲਕ ਨੂੰ ਪਿਸਤੌਲ ਦੀ ਨੋਕ ’ਤੇ ਲੁੱਟ ਦਾ ਨਿਸ਼ਾਨਾ ਬਣਾਉਣ ਤੋਂ ਮਿਲਦੀ ਹੈ। ਘਟਨਾ ਦੀ ਸੂਚਨਾ ਮਿਲਦੇ ਡੀ. ਐੱਸ. ਪੀ. ਭਿੱਖੀਵਿੰਡ ਤਰਸੇਮ ਮਸੀਹ ਸਮੇਤ ਪੁਲਸ ਕਰਮਚਾਰੀਆਂ ਨੇ ਮੌਕੇ ’ਤੇ ਪੁੱਜ ਜਾਣਕਾਰੀ ਹਾਸਲ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ

ਜ਼ਿਕਰਯੋਗ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬੁਲੇਟ ਸਵਾਰ ਨਕਾਬਪੋਸ਼ ਲੁਟੇਰੇ ਬੜੇ ਆਰਾਮ ਨਾਲ ਮੌਕੇ ਤੋਂ ਫ਼ਰਾਰ ਹੋ ਗਏ। ਜਾਣਕਾਰੀ ਦਿੰਦੇ ਹੋਏ ਨਵਦੀਪ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਬੂੜਚੰਦ ਨੇ ਦੱਸਿਆ ਕਿ ਉਹ ਅੱਡਾ ਦਿਆਲਪੁਰਾ ਵਿਖੇ ਗਿੱਲ ਮੈਡੀਕਲ ਸਟੋਰ ਦਾ ਮਾਲਕ ਹੈ। ਸ਼ੁੱਕਰਵਾਰ ਸ਼ਾਮ ਸਵਾ 5 ਵਜੇ ਜਦੋਂ ਉਹ ਆਪਣੀ ਦੁਕਾਨ ਵਿਚ ਇਕੱਲਾ ਮੌਜੂਦ ਸੀ ਤਾਂ ਭਿੱਖੀਵਿੰਡ ਵੱਲੋਂ ਆਏ ਬੁਲੇਟ ਸਵਾਰ ਦੋ ਨਕਾਬਪੋਸ਼ ਵਿਅਕਤੀ ਉਸ ਦੀ ਦੁਕਾਨ ਵਿੱਚ ਦਾਖ਼ਲ ਹੋਏ। ਉਨ੍ਹਾਂ ’ਚੋਂ ਇਕ ਨੇ ਪਿਸਤੌਲ ਲੋਡ ਕਰਦੇ ਹੋਏ ਉਸ ਦੀ ਕੰਨਪਟੀ ਉੱਪਰ ਰੱਖ ਦਿੱਤਾ ਅਤੇ ਧਮਕਾਉਣਾ ਸ਼ੁਰੂ ਕਰ ਦਿੱਤਾ। ਉਹ ਡਰ ਗਿਆ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)

ਇਸ ਤੋਂ ਬਾਅਦ ਦੋਵੇਂ ਨਕਾਬਪੋਸ਼ ਲੁਟੇਰੇ ਉਸ ਦੇ ਗੱਲੇ ਵਿਚ ਪਈ ਕਰੀਬ 5200 ਰੁਪਏ ਦੀ ਰਕਮ ਲੁੱਟ ਕੇ ਤਰਨਤਾਰਨ ਵਾਲੀ ਸਾਈਡ ਨੂੰ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਦੀ ਪਲੇਟ ਪਿੱਛੇ ਨੰਬਰ 1517 ਲਿਖਿਆ ਹੋਇਆ ਸੀ। ਨਵਦੀਪ ਸਿੰਘ ਨੇ ਦੱਸਿਆ ਕਿ ਜਦੋਂ ਇਹ ਵਾਰਦਾਤ ਵਾਪਰੀ ਉਸ ਵੇਲੇ ਚੌਕ ਵਿਚ ਕੋਈ ਪੁਲਸ ਕਰਮਚਾਰੀ ਨਾਕੇ ’ਤੇ ਮੌਜੂਦ ਨਹੀਂ ਸੀ। ਇਸ ਬਾਬਤ ਗੱਲਬਾਤ ਕਰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਤਰਸੇਮ ਮਸੀਹ ਨੇ ਦੱਸਿਆ ਕਿ ਲੁਟੇਰਿਆਂ ਦੀ ਭਾਲ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਮਦਦ ਨਾਲ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - CM ਚਿਹਰੇ ਦੇ ਐਲਾਨ ਤੋਂ ਪਹਿਲਾਂ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ


rajwinder kaur

Content Editor

Related News